ਹੁਕਮਨਾਮਾ ਸਾਹਿਬ

Hukamnama Sahib

Tuesday, 04 February 2025

ਮੰਗਲਵਾਰ, ੨੨ ਮਾਘ (ਸੰਮਤ ੫੫੬ ਨਾਨਕਸ਼ਾਹੀ)

Ang 609 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥

putr kalatr lok gireh banitaa maiaa sanaba(n)dhehee ||

ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥

a(n)t kee baar ko kharaa na hosee sabh mithiaa asanehee ||1||

ਰੇ ਨਰ ਕਾਹੇ ਪਪੋਰਹੁ ਦੇਹੀ ॥

re nar kaahe paporahu dhehee ||

ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥

uoodd jaigo dhoom baadharo ik bhaajahu raam sanehee || rahaau ||

ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥

teen sa(n)n(g)iaa kar dhehee keenee jal kookar bhasamehee ||

ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥

hoi aamaro gireh meh baiThaa karan kaaran bisarohee ||2||

ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥

anik bhaat kar mane'ee saaje kaachai taag parohee ||

ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥

tooT jaigo soot baapure fir paachhai pachhutohee ||3||

ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥

jin tum siraje siraj savaare tis dhiaavahu dhin rainehee ||

ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

jan naanak prabh kirapaa dhaaree mai satigur oT gahehee ||4||4||

English Translation

SORAT’H,  FIFTH MEHL:

Children, spouses, men and women in one’s household, are all bound by Maya. At the very last moment, none of them shall stand by you; their love is totally false. || 1 ||

O man, why do you pamper your body so? It shall disperse like a cloud of smoke; vibrate upon the One, the Beloved Lord. || Pause ||

There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 ||

In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 ||

He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ । ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧।

ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ । ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ।

ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ । ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ । ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।

ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ । ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

Source: SGPC Official; BaniDB · Read Ang 609 in Sri Guru Granth Sahib Ji

On this day in earlier years

  • Sunday, 04 February 2024 ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ Ang 853
  • Saturday, 04 February 2023 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Friday, 04 February 2022 ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ Ang 713 · Raag Sorath
  • Thursday, 04 February 2021 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Tuesday, 04 February 2020 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Monday, 04 February 2019 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 696 · Raag Dhanaasree