ਹੁਕਮਨਾਮਾ ਸਾਹਿਬ

Hukamnama Sahib

Sunday, 16 February 2025

ਐਤਵਾਰ, ੫ ਫੱਗਣ (ਸੰਮਤ ੫੫੬ ਨਾਨਕਸ਼ਾਹੀ)

Ang 594 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥

satigur no sabh ko vekhadhaa jetaa jagat sa(n)saar ||

ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥

ddiThai mukat na hoviee jichar sabadh na kare veechaar ||

ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥

haumai mail na chukiee naam na lagai piaar ||

ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥

eik aape bakhas milaian dhubidhaa taj vikaar ||

ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥

naanak ik dharasan dhekh mar mile satigur het piaar ||1||

ਮਃ ੩ ॥

mahalaa teejaa ||

ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥

satiguroo na sevio moorakh a(n)dh gavaar ||

ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥

dhoojai bhai bahut dhukh laagaa jalataa kare pukaar ||

ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥

jin kaaran guroo visaariaa se na upakare a(n)tee vaar ||

ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥

naanak gurmatee sukh paiaa bakhase bakhasanahaar ||2||

English Translation

SHALOK, THIRD MEHL:

All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. || 1 ||

THIRD MEHL: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. || 2 ||

PAUREE: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious — remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. || 21 ||

1 || SUDH ||

ਪੰਜਾਬੀ ਵਿਆਖਿਆ (Punjabi Explanation)

ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ ।ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ । ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧।

ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ ।ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨।

ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ । ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ ।ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ । ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) ।ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।

੧। ਸੁਧੁ ।

Source: SGPC Official; BaniDB · Read Ang 594 in Sri Guru Granth Sahib Ji

On this day in earlier years

  • Friday, 16 February 2024 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Thursday, 16 February 2023 ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ Ang 601 · Raag Sorath
  • Wednesday, 16 February 2022 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Tuesday, 16 February 2021 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Sunday, 16 February 2020 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680
  • Saturday, 16 February 2019 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 666 · Raag Dhanaasree