ਹੁਕਮਨਾਮਾ ਸਾਹਿਬ

Hukamnama Sahib

Monday, 17 February 2025

ਸੋਮਵਾਰ, ੬ ਫੱਗਣ (ਸੰਮਤ ੫੫੬ ਨਾਨਕਸ਼ਾਹੀ)

Ang 877 · Raag Raamkalee · Guru Nanak Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੧ ॥

raamakalee mahalaa pehilaa ||

ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥

surat sabadh saakhee meree si(n)n(g)ee baajai lok sune ||

ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

pat jholee ma(n)gan kai taiee bheekhiaa naam paRe ||1||

ਬਾਬਾ ਗੋਰਖੁ ਜਾਗੈ ॥

baabaa gorakh jaagai ||

ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥

gorakh so jin goi uThaalee karate baar na laagai ||1|| rahaau ||

ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥

paanee praan pavan ba(n)dh raakhe cha(n)dh sooraj mukh dhe'ee ||

ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥

maran jeevan kau dharatee dheenee ete gun visare ||2||

ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥

sidh saadhik ar jogee ja(n)gam peer puras bahutere ||

ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥

je tin milaa ta keerat aakhaa taa man sev kare ||3||

ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥

kaagadh loon rahai ghirat sa(n)ge paanee kamal rahai ||

ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

aaise bhagat mileh jan naanak tin jam kiaa karai ||4||4||

English Translation

RAAMKALEE, FIRST MEHL:

Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 ||

O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause ||

Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 ||

There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 ||

Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

ਪੰਜਾਬੀ ਵਿਆਖਿਆ (Punjabi Explanation)

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।

ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।

(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।

ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।

ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।

Source: SGPC Official; BaniDB · Read Ang 877 in Sri Guru Granth Sahib Ji

On this day in earlier years

  • Saturday, 17 February 2024 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang
  • Friday, 17 February 2023 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Thursday, 17 February 2022 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Wednesday, 17 February 2021 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Monday, 17 February 2020 ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ Ang 539 · Raag Bihaagraa
  • Sunday, 17 February 2019 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 696 · Raag Dhanaasree