ਹੁਕਮਨਾਮਾ ਸਾਹਿਬ

Hukamnama Sahib

Tuesday, 18 February 2025

ਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)

Ang 850 · Raag Bilaaval · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥

dhirag eh aasaa dhooje bhaav kee jo moh maiaa chit laae ||

ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥

har sukh pal(h)r tiaagiaa naam visaar dhukh paae ||

ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥

manmukh agiaanee a(n)dhule janam mareh fir aavai jaae ||

ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥

kaaraj sidh na hovanee a(n)t giaa pachhutaae ||

ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥

jis karam hovai tis satigur milai so har har naam dhiaae ||

ਨਾਮਿ ਰਤੇ ਜਨ ਸਦਾ ਸੁਖੁ ਪਾਇਨਿੑ ਜਨ ਨਾਨਕ ਤਿਨ ਬਲਿ ਜਾਏ ॥੧॥

naam rate jan sadhaa sukh paini(h) jan naanak tin bal jaae ||1||

ਮਃ ੩ ॥

mahalaa teejaa ||

ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥

aasaa manasaa jag mohanee jin mohiaa sa(n)saar ||

ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥

sabh ko jam ke cheere vich hai jetaa sabh aakaar ||

ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥

hukamee hee jam lagadhaa so ubarai jis bakhasai karataar ||

ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥

naanak gur parasaadhee eh man taa(n) tarai jaa chhoddai aha(n)kaar ||

ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥

aasaa manasaa maare niraas hoi gur sabadhee veechaar ||2||

ਪਉੜੀ ॥

pauRee ||

ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥

jithai jaieeaai jagat meh tithai har saiee ||

ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥

agai sabh aape varatadhaa har sachaa niaaiee ||

ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥

kooRiaaraa ke muh fiTake'eeh sach bhagat vaddiaaiee ||

ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥

sach saahib sachaa niaau hai sir ni(n)dhak chhaiee ||

ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥

jan naanak sach araadhiaa gurmukh sukh paiee ||5||

English Translation

SHALOK,  THIRD MEHL:

Cursed are the hopes in the love of duality; they tie the consciousness to love and attachment to Maya. One who forsakes the peace of the Lord in exchange for straw, and forgets the Naam, suffers in pain. The ignorant self-willed manmukhs are blind. They are born, only to die again, and continue coming and going. Their affairs are not resolved, and in the end, they depart, regretting and repenting. One who is blessed with the Lord’s Grace, meets the True Guru; he alone meditates on the Name of the Lord, Har, Har. Imbued with the Naam, the humble servants of the Lord find a lasting peace; servant Nanak is a sacrifice to them. || 1 ||

THIRD MEHL: Hope and desire entice the world; they entice the whole universe. Everyone, and all that has been created, is under the domination of Death. By the Hukam of the Lord’s Command, Death seizes the mortal; he alone is saved, whom the Creator Lord forgives. O Nanak, by Guru’s Grace, this mortal swims across, if he abandons his ego. Conquer hope and desire, and remain unattached; contemplate the Word of the Guru’s Shabad. || 2 ||

PAUREE: Wherever I go in this world, I see the Lord there. In the world hereafter as well, the Lord, the True Judge Himself, is pervading and permeating everywhere. The faces of the false are cursed, while the true devotees are blessed with glorious greatness. True is the Lord and Master, and true is His justice. The heads of the slanderers are covered with ashes. Servant Nanak worships the True Lord in adoration; as Gurmukh, he finds peace. || 5 ||

ਪੰਜਾਬੀ ਵਿਆਖਿਆ (Punjabi Explanation)

ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ । (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ ।ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ । ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ । ਹੇ ਦਾਸ ਨਾਨਕ! (ਆਖ—) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧।

ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ । ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ । (ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ) ।ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ।੨।

ਹੇ ਭਾਈ! ਸੰਸਾਰ ਵਿਚ ਜਿਸ ਥਾਂ ਭੀ ਜਾਈਏ, ਉਥੇ ਹੀ ਮਾਲਕ-ਪ੍ਰਭੂ ਹਾਜ਼ਰ ਹੈ । ਪਰਲੋਕ ਵਿਚ ਭੀ ਹਰ ਥਾਂ ਸੱਚਾ ਨਿਆਂ ਕਰਨ ਵਾਲਾ ਪਰਮਾਤਮਾ ਆਪ ਹੀ ਕਾਰ ਚਲਾ ਰਿਹਾ ਹੈ । (ਉਸ ਦੀ ਹਜ਼ੂਰੀ ਵਿਚ) ਮਾਇਆ-ਗ੍ਰਸੇ ਜੀਵਾਂ ਨੂੰ ਫਿਟਕਾਰਾਂ ਪੈਂਦੀਆਂ ਹਨ । (ਪਰ ਜਿਨ੍ਹਾਂ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਵੱਸਦਾ ਹੈ ਪ੍ਰਭੂ ਦੀ ਭਗਤੀ ਟਿਕੀ ਹੋਈ ਹੈ, ਉਹਨਾਂ ਨੂੰ ਆਦਰ ਮਿਲਦਾ ਹੈ ।ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਉਸ ਦਾ ਇਨਸਾਫ਼ ਭੀ ਅਟੱਲ ਹੈ । (ਉਸ ਦੇ ਨਿਆਂ ਅਨੁਸਾਰ ਹੀ ਗੁਰਮੁਖਾਂ ਦੀ) ਨਿੰਦਾ ਕਰਨ ਵਾਲੇ ਬੰਦਿਆਂ ਦੇ ਸਿਰ ਸੁਆਹ ਪੈਂਦੀ ਹੈ ।ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਹੈ।੫।

Source: SGPC Official; BaniDB · Read Ang 850 in Sri Guru Granth Sahib Ji

On this day in earlier years

  • Sunday, 18 February 2024 ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ Ang 503 · Raag Gujri
  • Saturday, 18 February 2023 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Friday, 18 February 2022 ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ Ang 732 · Raag Soohee
  • Thursday, 18 February 2021 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Tuesday, 18 February 2020 ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ Ang 612 · Raag Sorath
  • Monday, 18 February 2019 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 709 · Raag Jaithsree