ਹੁਕਮਨਾਮਾ ਸਾਹਿਬ

Hukamnama Sahib

Monday, 10 March 2025

ਸੋਮਵਾਰ, ੨੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)

Ang 645 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

satigur te jo muh fire se badhe dhukh sahaeh ||

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

fir fir milan na painee ja(n)meh tai mar jaeh ||

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

sahasaa rog na chhoddiee dhukh hee meh dhukh paeh ||

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥

naanak nadharee bakhas leh sabadhe mel milaeh ||1||

English Translation

SHALOK THIRD MEHL:

Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 ||

THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 ||

PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

ਪੰਜਾਬੀ ਵਿਆਖਿਆ (Punjabi Explanation)

ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

Source: SGPC Official; BaniDB · Read Ang 645 in Sri Guru Granth Sahib Ji

On this day in earlier years

  • Sunday, 10 March 2024 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696
  • Friday, 10 March 2023 ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ Ang 573 · Raag Vadhans
  • Thursday, 10 March 2022 ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ Ang 873 · Raag Gond
  • Wednesday, 10 March 2021 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Tuesday, 10 March 2020 ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ Ang 731 · Raag Soohee
  • Sunday, 10 March 2019 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 709 · Raag Gujri