ਹੁਕਮਨਾਮਾ ਸਾਹਿਬ

Hukamnama Sahib

Wednesday, 19 March 2025

ਬੁੱਧਵਾਰ, ੬ ਚੇਤ (ਸੰਮਤ ੫੫੭ ਨਾਨਕਸ਼ਾਹੀ)

Ang 678 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

jin tum bheje tineh bulaae sukh sahaj setee ghar aau ||

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

anadh ma(n)gal gun gaau sahaj dhun nihachal raaj kamaau ||1||

ਤੁਮ ਘਰਿ ਆਵਹੁ ਮੇਰੇ ਮੀਤ ॥

tum ghar aavahu mere meet ||

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

tumare dhokhee har aap nivaare apadhaa bhiee biteet || rahaau ||

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

pragaT keene prabh karanehaare naasan bhaajan thaake ||

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ghar ma(n)gal vaajeh nit vaaje apunai khasam nivaaje ||2||

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

asathir rahahu ddolahu mat kabahoo gur kai bachan adhaar ||

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

jai jai kaar sagal bhoo ma(n)ddal mukh uoojal dharabaar ||3||

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

jin ke jeea tinai hee fere aape bhiaa sahaiee ||

ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

acharaj keeaa karanaihaarai naanak sach vaddiaaiee ||4||4||28||

English Translation

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 ||

Come back to your home, O my friend. The Lord Himself has eliminated your enemies, and your misfortunes are past. || Pause ||

God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 ||

Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 ||

All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

ਪੰਜਾਬੀ ਵਿਆਖਿਆ (Punjabi Explanation)

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

Source: SGPC Official; BaniDB · Read Ang 678 in Sri Guru Granth Sahib Ji

On this day in earlier years

  • Tuesday, 19 March 2024 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Sunday, 19 March 2023 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Saturday, 19 March 2022 ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ Ang 608 · Raag Sorath
  • Friday, 19 March 2021 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Thursday, 19 March 2020 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Tuesday, 19 March 2019 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 572 · Raag Dhanaasree