ਹੁਕਮਨਾਮਾ ਸਾਹਿਬ

Hukamnama Sahib

Sunday, 23 March 2025

ਐਤਵਾਰ, ੧੦ ਚੇਤ (ਸੰਮਤ ੫੫੭ ਨਾਨਕਸ਼ਾਹੀ)

Ang 700 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਘਰੁ ੩ ਦੁਪਦੇ

jaitasaree mahalaa panjavaa ghar teejaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

dheh sa(n)dhesaro kaheeaau pria kaheeaau ||

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

bisam bhiee mai bahu bidh sunate kahahu suhaagan saheeaau ||1|| rahaau ||

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ko kahato sabh baahar baahar ko kahato sabh maheeaau ||

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

baran na dheesai chihan na lakheeaai suhaagan saat bujhaheeaau ||1||

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

sarab nivaasee ghaT ghaT vaasee lep nahee alapaheeaau ||

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

naanak kahat sunahu re logaa sa(n)t rasan ko basaheeaau ||2||1||2||

English Translation

JAITSREE, FIFTH MEHL, THIRD HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause ||

Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 ||

He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।

ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

Source: SGPC Official; BaniDB · Read Ang 700 in Sri Guru Granth Sahib Ji

On this day in earlier years

  • Saturday, 23 March 2024 ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ Ang 561 · Raag Vadhans
  • Thursday, 23 March 2023 ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ Ang 622 · Raag Sorath
  • Wednesday, 23 March 2022 ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ Ang 577 · Raag Vadhans
  • Tuesday, 23 March 2021 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Monday, 23 March 2020 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Saturday, 23 March 2019 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 586 · Raag Dhanaasree