ਹੁਕਮਨਾਮਾ ਸਾਹਿਬ

Hukamnama Sahib

Thursday, 27 March 2025

ਵੀਰਵਾਰ, ੧੪ ਚੇਤ (ਸੰਮਤ ੫੫੭ ਨਾਨਕਸ਼ਾਹੀ)

Ang 963 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੫ ॥

salok mahalaa panjavaa ||

ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥

a(n)mirat baanee amiau ras a(n)mrit har kaa naau ||

ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥

man tan hiradhai simar har aaTh pahar gun gaau ||

ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥

aupadhes sunahu tum gursikhahu sachaa ihai suaau ||

ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥

janam padhaarath safal hoi man meh laih bhaau ||

ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥

sookh sahaj aanadh ghanaa prabh japatiaa dhukh jai ||

ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥

naanak naam japat sukh uoopajai dharageh paieeaai thaau ||1||

ਮਃ ੫ ॥

mahalaa panjavaa ||

ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥

naanak naam dhiaaieeaai gur pooraa mat dhei ||

ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥

bhaanai jap tap sa(n)jamo bhaanai hee kadd lei ||

ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥

bhaanai jon bhavaieeaai bhaanai bakhas karei ||

ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥

bhaanai dhukh sukh bhogeeaai bhaanai karam karei ||

ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥

bhaanai miTee saaj kai bhaanai jot dharei ||

ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥

bhaanai bhog bhogaidhaa bhaanai maneh karei ||

ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥

bhaanai narak surag aautaare bhaanai dharan parei ||

ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥

bhaanai hee jis bhagatee laae naanak virale he ||2||

ਪਉੜੀ ॥

pauRee ||

ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥

vaddiaaiee sache naam kee hau jeevaa sun sune ||

ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥

pasoo paret agiaan udhaare ik khane ||

ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥

dhinas rain teraa naau sadhaa sadh jaapeeaai ||

ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥

tirasanaa bhukh vikaraal nai terai dhraapeeaai ||

ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥

rog sog dhukh va(n)n(j)ai jis naau man vasai ||

ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥

tiseh paraapat laal jo gur sabadhee rasai ||

ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥

kha(n)dd brahama(n)dd bea(n)t udhaaranahaariaa ||

ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥

teree sobhaa tudh sache mere piaariaa ||12||

English Translation

SHALOK,  FIFTH MEHL:

The Bani of the Guru’s Word is Ambrosial Nectar; its taste is sweet. The Name of the Lord is Ambrosial Nectar. Meditate in remembrance on the Lord in your mind, body and heart; twenty-four hours a day, sing His Glorious Praises. Listen to these Teachings, O Sikhs of the Guru. This is the true purpose of life. This priceless human life will be made fruitful; embrace love for the Lord in your mind. Celestial peace and absolute bliss come when one meditates on God — suffering is dispelled. O Nanak, chanting the Naam, the Name of the Lord, peace wells up, and one obtains a place in the Court of the Lord. || 1 ||

FIFTH MEHL: O Nanak, meditate on the Naam, the Name of the Lord; this is the Teaching imparted by the Perfect Guru. In the Lord’s Will, they practice meditation, austerity and self-discipline; in the Lord’s Will, they are released. In the Lord’s Will, they are made to wander in reincarnation; in the Lord’s Will, they are forgiven. In the Lord’s Will, pain and pleasure are experienced; in the Lord’s Will, actions are performed. In the Lord’s Will, clay is fashioned into form; in the Lord’s Will, His Light is infused into it. In the Lord’s Will, enjoyments are enjoyed; in the Lord’s Will, these enjoyments are denied. In the Lord’s Will, they are incarnated in heaven and hell; in the Lord’s Will, they fall to the ground. In the Lord’s Will, they are committed to His devotional worship and Praise; O Nanak, how rare are these! || 2 ||

PAUREE: Hearing, hearing of the glorious greatness of the True Name, I live. Even ignorant beasts and goblins can be saved, in an instant. Day and night, chant the Name, forever and ever. The most horrible thirst and hunger is satisfied through Your Name, O Lord. Disease, sorrow and pain run away, when the Name dwells within the mind. He alone attains his Beloved, who loves the Word of the Guru’s Shabad. The worlds and solar systems are saved by the Infinite Lord. Your glory is Yours alone, O my Beloved True Lord. || 12 ||

ਪੰਜਾਬੀ ਵਿਆਖਿਆ (Punjabi Explanation)

ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ । ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ । ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ । ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ । ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।੧।

ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ । ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ । ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ, ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ । ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ । ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ।੨।

ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ (ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ), (ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ । ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ, ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ੍ਰੇਹ ਮਿਟ ਜਾਂਦੀ ਹੈ । ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ । ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ । ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ! ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ)।੧੨।

Source: SGPC Official; BaniDB · Read Ang 963 in Sri Guru Granth Sahib Ji

On this day in earlier years

  • Wednesday, 27 March 2024 ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ Ang 520 · Raag Gujri
  • Monday, 27 March 2023 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ Ang 717 · Raag Todee
  • Sunday, 27 March 2022 ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ Ang 603 · Raag Sorath
  • Saturday, 27 March 2021 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Friday, 27 March 2020 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Wednesday, 27 March 2019 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 652 · Raag Sorath