ਹੁਕਮਨਾਮਾ ਸਾਹਿਬ

Hukamnama Sahib

Wednesday, 09 April 2025

ਬੁੱਧਵਾਰ, ੨੭ ਚੇਤ (ਸੰਮਤ ੫੫੭ ਨਾਨਕਸ਼ਾਹੀ)

Ang 518 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੫ ॥

salok mahalaa panjavaa ||

ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥

saajan tere charan kee hoi rahaa sadh dhoor ||

ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

naanak saran tuhaareeaa pekhau sadhaa hajoor ||1||

ਮਃ ੫ ॥

mahalaa panjavaa ||

ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥

patit puneet asa(n)kh hoh har charanee man laag ||

ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

aThasaTh teerath naam prabh jis naanak masatak bhaag ||2||

ਪਉੜੀ ॥

pauRee ||

ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥

nit japeeaai saas giraas naau paravadhigaar dhaa ||

ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥

jis no kare raha(n)m tis na visaaradhaa ||

ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥

aap upaavanahaar aape hee maaradhaa ||

ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥

sabh kichh jaanai jaan bujh veechaaradhaa ||

ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥

anik roop khin maeh kudharat dhaaradhaa ||

ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥

jis no lai sach tiseh udhaaradhaa ||

ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥

jis dhai hovai val su kadhe na haaradhaa ||

ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥

sadhaa abhag dheebaan hai hau tis namasakaaradhaa ||4||

English Translation

SHALOK, FIFTH MEHL:

O Friend, I pray that I may remain forever the dust of Your Feet. Nanak has entered Your Sanctuary, and beholds You ever-present. || 1 ||

FIFTH MEHL: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. || 2 ||

PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 ||

ਪੰਜਾਬੀ ਵਿਆਖਿਆ (Punjabi Explanation)

ਹੇ ਨਾਨਕ! (ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧।

(ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! (ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ।੨।

(ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ । ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪।

Source: SGPC Official; BaniDB · Read Ang 518 in Sri Guru Granth Sahib Ji

On this day in earlier years

  • Tuesday, 09 April 2024 ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ Ang 553 · Raag Bihaagraa
  • Sunday, 09 April 2023 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Saturday, 09 April 2022 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Friday, 09 April 2021 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Thursday, 09 April 2020 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath
  • Tuesday, 09 April 2019 ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ Ang 666 · Raag Dhanaasree