ਹੁਕਮਨਾਮਾ ਸਾਹਿਬ

Hukamnama Sahib

Sunday, 20 April 2025

ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)

Ang 666 · Raag Dhanaasree · Guru Amar Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੩ ॥

dhanaasaree mahalaa teejaa ||

ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥

naavai kee keemat mit kahee na jai ||

ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥

se jan dha(n)n jin ik naam liv lai ||

ਗੁਰਮਤਿ ਸਾਚੀ ਸਾਚਾ ਵੀਚਾਰੁ ॥

gurmat saachee saachaa veechaar ||

ਆਪੇ ਬਖਸੇ ਦੇ ਵੀਚਾਰੁ ॥੧॥

aape bakhase dhe veechaar ||1||

ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥

har naam acharaj prabh aap sunaae ||

ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥

kalee kaal vich gurmukh paae ||1|| rahaau ||

ਹਮ ਮੂਰਖ ਮੂਰਖ ਮਨ ਮਾਹਿ ॥

ham moorakh moorakh man maeh ||

ਹਉਮੈ ਵਿਚਿ ਸਭ ਕਾਰ ਕਮਾਹਿ ॥

haumai vich sabh kaar kamaeh ||

ਗੁਰ ਪਰਸਾਦੀ ਹੰਉਮੈ ਜਾਇ ॥

gur parasaadhee ha(n)aumai jai ||

ਆਪੇ ਬਖਸੇ ਲਏ ਮਿਲਾਇ ॥੨॥

aape bakhase le milai ||2||

ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥

bikhiaa kaa dhan bahut abhimaan ||

ਅਹੰਕਾਰਿ ਡੂਬੈ ਨ ਪਾਵੈ ਮਾਨੁ ॥

aha(n)kaar ddoobai na paavai maan ||

ਆਪੁ ਛੋਡਿ ਸਦਾ ਸੁਖੁ ਹੋਈ ॥

aap chhodd sadhaa sukh hoiee ||

ਗੁਰਮਤਿ ਸਾਲਾਹੀ ਸਚੁ ਸੋਈ ॥੩॥

gurmat saalaahee sach soiee ||3||

ਆਪੇ ਸਾਜੇ ਕਰਤਾ ਸੋਇ ॥

aape saaje karataa soi ||

ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥

tis bin dhoojaa avar na koi ||

ਜਿਸੁ ਸਚਿ ਲਾਏ ਸੋਈ ਲਾਗੈ ॥

jis sach laae soiee laagai ||

ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥

naanak naam sadhaa sukh aagai ||4||8||

English Translation

DHANAASAREE, THIRD MEHL:

The value and worth of the Lord’s Name cannot be described. Blessed are those humble beings, who lovingly focus their minds on the Naam, the Name of the Lord. True are the Guru’s Teachings, and True is contemplative meditation. God Himself forgives, and bestows contemplative meditation. || 1 ||

The Lord’s Name is wonderful! God Himself imparts it. In the Dark Age of Kali Yuga, the Gurmukhs obtain it. || 1 || Pause ||

We are ignorant; ignorance fills our minds. We do all our deeds in ego. By Guru’s Grace, egotism is eradicated. Forgiving us, the Lord blends us with Himself. || 2 ||

Poisonous wealth gives rise to great arrogance. Drowning in egotism, no one is honored. Forsaking self-conceit, one finds lasting peace. Under Guru’s Instruction, he praises the True Lord. || 3 ||

The Creator Lord Himself fashions all. Without Him, there is no other at all. He alone is attached to Truth, whom the Lord Himself so attaches. O Nanak, through the Naam, lasting peace is attained in the hereafter. || 4 || 8 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ । ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ । ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ । ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ । (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ । ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।

ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ । ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ । (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।

(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ । ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ । ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।

ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ । ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ । ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।

Source: SGPC Official; BaniDB · Read Ang 666 in Sri Guru Granth Sahib Ji

On this day in earlier years

  • Saturday, 20 April 2024 ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ Ang 651 · Raag Sorath
  • Thursday, 20 April 2023 ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ Ang 845 · Raag Bilaaval
  • Wednesday, 20 April 2022 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Tuesday, 20 April 2021 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Monday, 20 April 2020 ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ Ang 931 · Raag Raamkalee
  • Saturday, 20 April 2019 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 713 · Raag Todee