ਹੁਕਮਨਾਮਾ ਸਾਹਿਬ
Hukamnama Sahib
Tuesday, 29 April 2025
ਮੰਗਲਵਾਰ, ੧੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
Ang 493 · Raag Gujri · Guru Raam Daas Ji
ਗੁਰਮੁਖੀ (Gurmukhi)
ਗੂਜਰੀ ਮਹਲਾ ੪ ॥
goojaree mahalaa chauthhaa ||
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
hoh dhiaal meraa man laavahu hau anadhin raam naam nit dhiaaiee ||
ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥
sabh sukh sabh gun sabh nidhaan har jit japiaai dhukh bhukh sabh leh jaiee ||1||
ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥
man mere meraa raam naam sakhaa har bhaiee ||
ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥
gurmat raam naam jas gaavaa a(n)t belee dharageh le chhaddaiee ||1|| rahaau ||
ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥
too(n) aape dhaataa prabh a(n)tarajaamee kar kirapaa loch merai man laiee ||
ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥
mai man tan loch lagee har setee prabh loch pooree satigur saranaiee ||2||
ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥
maanas janam pu(n)n kar paiaa bin naavai dhirag dhirag birathaa jaiee ||
ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥
naam binaa ras kas dhukh khaavai mukh feekaa thuk thook mukh paiee ||3||
ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥
jo jan har prabh har har saranaa tin dharageh har har dhe vaddiaaiee ||
ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥
dha(n)n dha(n)n saabaas kahai prabh jan kau jan naanak mel le gal laiee ||4||4||
English Translation
GUJRI, FOURTH MEHL:
Be Merciful and attune my mind, so that I might meditate continually on the Lord’s Name, night and day. The Lord is all peace, all virtue and all wealth; remembering Him, all misery and hunger depart. || 1 ||
O my mind, the Lord’s Name is my companion and brother. Under Guru’s Instruction, I sing the Praises of the Lord’s Name; it shall be my help and support in the end, and it shall deliver me in the Court of the Lord. || 1 || Pause ||
You Yourself are the Giver, O God, Inner-knower, Searcher of hearts; by Your Grace, You have infused longing for You in my mind. My mind and body long for the Lord; God has fulfilled my longing. I have entered the Sanctuary of the True Guru. || 2 ||
Human birth is obtained through good actions; without the Name, it is cursed, totally cursed, and it passes away in vain. Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. || 3 ||
Those humble beings, who have entered the Sanctuary of the Lord God, Har, Har, are blessed with glory in the Court of the Lord, Har, Har. Blessed, blessed and congratulations, says God to His humble servant. O servant Nanak, He embraces him, and blends him with Himself. || 4 || 4 ||
ਪੰਜਾਬੀ ਵਿਆਖਿਆ (Punjabi Explanation)
ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ । ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ), (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ।੧।
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ । ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ । ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ।੧।ਰਹਾਉ।
ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ) ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਤੂੰ ਆਪ ਹੀ ਮੇਹਰ ਕਰ ਕੇ ਮੇਰੇ ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ । ਹੇ ਭਾਈ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ । ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ।੨।
ਹੇ ਭਾਈ! ਮਨੁੱਖਾ ਜਨਮ ਬੜੀ ਕਿਸਮਤ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ । ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ।੩।
ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ । ਹੇ ਨਾਨਕ! ਪਰਮਾਤਮਾ ਆਪਣੇ ਸੇਵਕ ਨੂੰ ‘ਧੰਨ ਧੰਨ’ ਆਖਦਾ ਹੈ, ‘ਸਾਬਾਸ਼’ ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।੪।੪।
Source: SGPC Official; BaniDB · Read Ang 493 in Sri Guru Granth Sahib Ji