ਹੁਕਮਨਾਮਾ ਸਾਹਿਬ

Hukamnama Sahib

Saturday, 07 June 2025

ਸ਼ਨਿਚਰਵਾਰ, ੨੫ ਜੇਠ (ਸੰਮਤ ੫੫੭ ਨਾਨਕਸ਼ਾਹੀ)

Ang 718 · Raag Todee · Bhagat Naam Dev Ji

Reading: Permalink

ਗੁਰਮੁਖੀ (Gurmukhi)

ਟੋਡੀ ਬਾਣੀ ਭਗਤਾਂ ਕੀ

Toddee baanee bhagataa(n) kee

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥

koiee bolai niravaa koiee bolai dhoor ||

ਜਲ ਕੀ ਮਾਛੁਲੀ ਚਰੈ ਖਜੂਰਿ ॥੧॥

jal kee maachhulee charai khajoor ||1||

ਕਾਂਇ ਰੇ ਬਕਬਾਦੁ ਲਾਇਓ ॥

kaa(n)i re bakabaadh laio ||

ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥

jin har paio tineh chhapaio ||1|| rahaau ||

ਪੰਡਿਤੁ ਹੋਇ ਕੈ ਬੇਦੁ ਬਖਾਨੈ ॥

pa(n)ddit hoi kai bedh bakhaanai ||

ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

moorakh naamadheau raameh jaanai ||2||1||

ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥

kaun ko kala(n)k rahio raam naam let hee ||

ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥

patit pavit bhe raam kahat hee ||1|| rahaau ||

ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥

raam sa(n)g naamadhev jan kau pratagiaa aaiee ||

ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥

ekaadhasee brat rahai kaahe kau teerath jaae(n)ee ||1||

ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥

bhanat naamadheau sukirat sumat bhe ||

ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥

gurmat raam keh ko ko na baiku(n)Th ge ||2||2||

English Translation

TODEE, THE WORD OF THE DEVOTEES:

ONE UNIVERSAL CREATOR GOD. BY THE GRACE OF THE TRUE GURU:

Some say that He is near, and others say that He is far away. We might just as well say that the fish climbs out of the water, up the tree. || 1 ||

Why do you speak such nonsense? One who has found the Lord, keeps quiet about it. || 1 || Pause ||

Those who become Pandits, religious scholars, recite the Vedas, but foolish Naam Dayv knows only the Lord. || 2 || 1 ||

ਪੰਜਾਬੀ ਵਿਆਖਿਆ (Punjabi Explanation)

ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ)।੧।

ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ)।੧।ਰਹਾਉ।

ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।੨।੧।

Source: SGPC Official; BaniDB · Read Ang 718 in Sri Guru Granth Sahib Ji

On this day in earlier years

  • Friday, 07 June 2024 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Wednesday, 07 June 2023 ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ Ang 673 · Raag Dhanaasree
  • Tuesday, 07 June 2022 ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ Ang 553 · Raag Bihaagraa
  • Monday, 07 June 2021 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Sunday, 07 June 2020 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Friday, 07 June 2019 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ Ang 692 · Raag Vadhans