ਹੁਕਮਨਾਮਾ ਸਾਹਿਬ

Hukamnama Sahib

Saturday, 30 August 2025

ਸ਼ਨਿਚਰਵਾਰ, ੧੫ ਭਾਦੋਂ (ਸੰਮਤ ੫੫੭ ਨਾਨਕਸ਼ਾਹੀ)

Ang 596 · Raag Sorath · Guru Nanak Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਃ ੧ ਚਉਤੁਕੇ ॥

soraTh mahalaa pehilaa chautuke ||

ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥

mai baap ko beTaa neekaa sasurai chatur javaiee ||

ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥

baal ka(n)niaa kau baap piaaraa bhaiee kau at bhaiee ||

ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥

hukam bhiaa baahar ghar chhoddiaa khin meh bhiee paraiee ||

ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥

naam dhaan isanaan na manmukh tit tan dhooR dhumaiee ||1||

ਮਨੁ ਮਾਨਿਆ ਨਾਮੁ ਸਖਾਈ ॥

man maaniaa naam sakhaiee ||

ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥

pai parau gur kai balihaarai jin saachee boojh bujhaiee || rahaau ||

ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥

jag siau jhooTh preet man bedhiaa jan siau vaadh rachaiee ||

ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥

maiaa magan ahinis mag johai naam na levai marai bikh khaiee ||

ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥

ga(n)dhan vain rataa hitakaaree sabadhai surat na aaiee ||

ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥

ra(n)g na raataa ras nahee bedhiaa manmukh pat gavaiee ||2||

ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥

saadh sabhaa meh sahaj na chaakhiaa jihabaa ras nahee raiee ||

ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥

man tan dhan apunaa kar jaaniaa dhar kee khabar na paiee ||

ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥

akhee meeT chaliaa a(n)dhiaaraa ghar dhar dhisai na bhaiee ||

ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥

jam dhar baadhaa Thaur na paavai apunaa keeaa kamaiee ||3||

ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥

nadhar kare taa akhee vekhaa kahanaa kathan na jaiee ||

ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥

ka(n)nee sun sun sabadh salaahee a(n)mrit ridhai vasaiee ||

ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥

nirabhau nira(n)kaar niravair pooran jot samaiee ||

ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

naanak gur vin bharam na bhaagai sach naam vaddiaaiee ||4||3||

English Translation

SORAT’H, FIRST MEHL, CHAU-TUKAS:

The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. || 1 ||

The mind is comforted by the Comforter of the Naam. I fall at the Guru’s feet — I am a sacrifice to Him; He has given me to understand the true understanding. || Pause ||

The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. || 2 ||

He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions. || 3 ||

When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained. || 4 || 3 ||

ਪੰਜਾਬੀ ਵਿਆਖਿਆ (Punjabi Explanation)

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ । ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ । ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧।

ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ । ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ)।੧।

ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ । ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ । ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ । ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ।੨।

ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ । ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ । ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ । ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩।

(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ । (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ ।ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ)।੪।੩।

Source: SGPC Official; BaniDB · Read Ang 596 in Sri Guru Granth Sahib Ji

On this day in earlier years

  • Friday, 30 August 2024 ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ Ang 673 · Raag Dhanaasree
  • Wednesday, 30 August 2023 ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ Ang 859 · Raag Gond
  • Tuesday, 30 August 2022 ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ Ang 899 · Raag Raamkalee
  • Monday, 30 August 2021 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ Ang 755 · Raag Soohee
  • Sunday, 30 August 2020 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Friday, 30 August 2019 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee