ਹੁਕਮਨਾਮਾ ਸਾਹਿਬ

Hukamnama Sahib

Thursday, 06 November 2025

ਵੀਰਵਾਰ, ੨੧ ਕੱਤਕ (ਸੰਮਤ ੫੫੭ ਨਾਨਕਸ਼ਾਹੀ)

Ang 740 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

gur kai bachan ridhai dhiaan dhaaree ||

ਰਸਨਾ ਜਾਪੁ ਜਪਉ ਬਨਵਾਰੀ ॥੧॥

rasanaa jaap japau banavaaree ||1||

ਸਫਲ ਮੂਰਤਿ ਦਰਸਨ ਬਲਿਹਾਰੀ ॥

safal moorat dharasan balihaaree ||

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

charan kamal man praan adhaaree ||1|| rahaau ||

ਸਾਧਸੰਗਿ ਜਨਮ ਮਰਣ ਨਿਵਾਰੀ ॥

saadhasa(n)g janam maran nivaaree ||

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

a(n)mirat kathaa sun karan adhaaree ||2||

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

kaam karodh lobh moh tajaaree ||

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

dhiraR naam dhaan isanaan suchaaree ||3||

ਕਹੁ ਨਾਨਕ ਇਹੁ ਤਤੁ ਬੀਚਾਰੀ ॥

kahu naanak ih tat beechaaree ||

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

raam naam jap paar utaaree ||4||12||18||

English Translation

SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 ||

The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause ||

In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 ||

I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 ||

Says Nanak, I have contemplated this essence of reality; chanting the Name of the Lord, I am carried across. || 4 || 12 || 18 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।

ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

Source: SGPC Official; BaniDB · Read Ang 740 in Sri Guru Granth Sahib Ji

On this day in earlier years

  • Wednesday, 06 November 2024 ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ Ang 631 · Raag Sorath
  • Monday, 06 November 2023 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550 · Raag Bihaagraa
  • Sunday, 06 November 2022 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Saturday, 06 November 2021 ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ Ang 607 · Raag Sorath
  • Friday, 06 November 2020 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Wednesday, 06 November 2019 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree