ਹੁਕਮਨਾਮਾ ਸਾਹਿਬ
Hukamnama Sahib
Thursday, 27 November 2025
ਵੀਰਵਾਰ, ੧੨ ਮੱਘਰ (ਸੰਮਤ ੫੫੭ ਨਾਨਕਸ਼ਾਹੀ)
Ang 843 · Raag Bilaaval · Guru Nanak Dev Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੧ ਛੰਤ ਦਖਣੀ
bilaaval mahalaa pehilaa chha(n)t dhakhanee
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥
mu(n)dh navelaReeaa goil aaiee raam ||
ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥
maTukee ddaar dharee har liv laiee raam ||
ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥
liv lai har siau rahee goil sahaj sabadh seegaareeaa ||
ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥
kar joR gur peh kar bina(n)tee milahu saach piaareeaa ||
ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥
dhan bhai bhagatee dhekh preetam kaam karodh nivaariaa ||
ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥
naanak mu(n)dh navel su(n)dhar dhekh pir saadhaariaa ||1||
ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥
sach navelaRe'e joban baalee raam ||
ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥
aau na jaau kahee apane seh naalee raam ||
ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥
naeh apane sa(n)g dhaasee mai bhagat har kee bhaave ||
ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥
agaadh bodh akath katheeaai sahaj prabh gun gaave ||
ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥
raam naam rasaal raseeaa ravai saach piaareeaa ||
ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥
gur sabadh dheeaa dhaan keeaa naanakaa veechaareeaa ||2||
ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥
sreedhar mohiaRee pir sa(n)g sootee raam ||
ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥
gur kai bhai chalo saach sa(n)gootee raam ||
ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥
dhan saach sa(n)gootee har sa(n)g sootee sa(n)g sakhee saheleeaa ||
ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥
eik bhai ik man naam vasiaa satiguroo ham meleeaa ||
ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥
dhin rain ghaRee na chasaa visarai saas saas nira(n)jano ||
ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥
sabadh jot jagai dheepak naanakaa bhau bha(n)jano ||3||
ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥
jot sabaiRe'e tirabhavan saare raam ||
ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥
ghaT ghaT rav rahiaa alakh apaare raam ||
ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥
alakh apaar apaar saachaa aap maar milaieeaai ||
ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥
haumai mamataa lobh jaalahu sabadh mail chukaieeaai ||
ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥
dhar jai dharasan karee bhaanai taar taaranahaariaa ||
ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥
har naam a(n)mrit chaakh tirapatee naanakaa ur dhaariaa ||4||1||
English Translation
BILAAVAL, FIRST MEHL, CHHANT, DAKHNEE:
ONE UNIVERSAL CREATOR GOD. BY THE GRACE OF THE TRUE GURU:
The young, innocent soul-bride has come to the pasture lands of the world. Laying aside her pitcher of worldly concern, she lovingly attunes herself to her Lord. She remains lovingly absorbed in the pasture of the Lord, automatically embellished with the Word of the Shabad. With her palms pressed together, she prays to the Guru, to unite her with her True Beloved Lord. Seeing His bride’s loving devotion, the Beloved Lord eradicates unfulfilled sexual desire and unresolved anger. O Nanak, the young, innocent bride is so beautiful; seeing her Husband Lord, she is comforted. || 1 ||
Truthfully, O young soul-bride, your youth keeps you innocent. Do not come and go anywhere; stay with your Husband Lord. I will stay with my Husband Lord; I am His hand-maiden. Devotional worship to the Lord is pleasing to me. I know the unknowable, and speak the unspoken; I sing the Glorious Praises of the Celestial Lord God. She who chants and savors the taste of the Lord’s Name is loved by the True Lord. The Guru grants her the gift of the Shabad; O Nanak, she contemplates and reflects upon it. || 2 ||
She who is fascinated by the Supreme Lord, sleeps with her Husband Lord. She walks in harmony with the Guru’s Will, attuned to the Lord. The soul-bride is attuned to the Truth, and sleeps with the Lord, along with her companions and sister soul-brides. Loving the One Lord, with one-pointed mind, the Naam dwells within; I am united with the True Guru. Day and night, with each and every breath, I do not forget the Immaculate Lord, for a moment, even for an instant. So light the lamp of the Shabad, O Nanak, and burn away your fear. || 3 ||
O soul-bride, the Lord’s Light pervades all the three worlds. He is pervading each and every heart, the Invisible and Infinite Lord. He is Invisible and Infinite, Infinite and True; subduing his self-conceit, one meets Him. So burn away your egotistical pride, attachment and greed, with the Word of the Shabad; wash away your filth. When you go to the Lord’s Door, you shall receive the Blessed Vision of His Darshan; by His Will, the Savior will carry you across and save you. Tasting the Ambrosial Nectar of the Lord’s Name, the soul-bride is satisfied; O Nanak, she enshrines Him in her heart. || 4 || 1 ||
ਪੰਜਾਬੀ ਵਿਆਖਿਆ (Punjabi Explanation)
ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ । ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ । ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕੋ੍ਰਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ । ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।
ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ । ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ । (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) । (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ । ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ । ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ । ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।
(ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ । ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ । (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ) । ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।
ਹੇ ਸਹੇਲੀਏ! (ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ । ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ । ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ । ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ । ਹੇ ਸਹੇਲੀਏ! (ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ । (ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ—) ਹੇ ਤਾਰਨਹਾਰ ਪ੍ਰਭੂ! (ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ । ਹੇ ਨਾਨਕ! (ਆਖ—ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ।੪।੧।
Source: SGPC Official; BaniDB · Read Ang 843 in Sri Guru Granth Sahib Ji