ਹੁਕਮਨਾਮਾ ਸਾਹਿਬ

Hukamnama Sahib

Saturday, 29 November 2025

ਸ਼ਨਿਚਰਵਾਰ, ੧੪ ਮੱਘਰ (ਸੰਮਤ ੫੫੭ ਨਾਨਕਸ਼ਾਹੀ)

Ang 489 · Raag Gujri · Guru Nanak Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੧ ॥

goojaree mahalaa pehilaa ||

ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

naabh kamal te brahamaa upaje bedh paReh mukh ka(n)Th savaar ||

ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥

taa ko a(n)t na jaiee lakhanaa aavat jaat rahai gubaar ||1||

ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥

preetam kiau bisareh mere praan adhaar ||

ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥

jaa kee bhagat kareh jan poore mun jan seveh gur veechaar ||1|| rahaau ||

ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥

rav sas dheepak jaa ke tirabhavan ekaa jot muraar ||

ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

gurmukh hoi su ahinis niramal manmukh rain a(n)dhaar ||2||

ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥

sidh samaadh kareh nit jhagaraa dhuh lochan kiaa herai ||

ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥

a(n)tar jot sabadh dhun jaagai satigur jhagar niberai ||3||

ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥

sur nar naath bea(n)t ajonee saachai mahal apaaraa ||

ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

naanak sahaj mile jagajeevan nadhar karahu nisataaraa ||4||2||

English Translation

GUJRI, FIRST MEHL:

From the lotus of Vishnu’s navel, Brahma was born; He chanted the Vedas with a melodious voice. He could not find the Lord’s limits, and he remained in the darkness of coming and going. || 1 ||

Why should I forget my Beloved? He is the support of my very breath of life. The perfect beings perform devotional worship to Him. The silent sages serve Him through the Guru’s Teachings. || 1 || Pause ||

His lamps are the sun and the moon; the One Light of the Destroyer of ego fills the three worlds. One who becomes Gurmukh remains immaculately pure, day and night, while the self-willed manmukh is enveloped by the darkness of night. || 2 ||

The Siddhas in Samaadhi are continually in conflict; what can they see with their two eyes? One who has the Divine Light within his heart, and is awakened to the melody of the Word of the Shabad — the True Guru settles his conflicts. || 3 ||

O Lord of angels and men, infinite and unborn, Your True Mansion is incomparable. Nanak merges imperceptibly into the Life of the world; shower Your mercy upon him, and save him. || 4 || 2 ||

ਪੰਜਾਬੀ ਵਿਆਖਿਆ (Punjabi Explanation)

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।੧।

ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।੧।ਰਹਾਉ।

ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤਿ੍ਰਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।੨।

ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।੩।

ਹੇ ਨਾਨਕ! (ਅਰਦਾਸ ਕਰ—) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।੪।੨।

Source: SGPC Official; BaniDB · Read Ang 489 in Sri Guru Granth Sahib Ji

On this day in earlier years

  • Friday, 29 November 2024 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Wednesday, 29 November 2023 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Tuesday, 29 November 2022 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Ang 664 · Raag Dhanaasree
  • Monday, 29 November 2021 ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ Ang 601 · Raag Sorath
  • Sunday, 29 November 2020 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Friday, 29 November 2019 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 668 · Raag Sorath