ਹੁਕਮਨਾਮਾ ਸਾਹਿਬ

Hukamnama Sahib

Tuesday, 09 December 2025

ਮੰਗਲਵਾਰ, ੨੪ ਮੱਘਰ (ਸੰਮਤ ੫੫੭ ਨਾਨਕਸ਼ਾਹੀ)

Ang 711 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਹਰਿ ਬਿਸਰਤ ਸਦਾ ਖੁਆਰੀ ॥

har bisarat sadhaa khuaaree ||

ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

taa kau dhokhaa kahaa biaapai jaa kau oT tuhaaree || rahaau ||

ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥

bin simaran jo jeevan balanaa sarap jaise arajaaree ||

ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

nav kha(n)ddan ko raaj kamaavai a(n)t chalaigo haaree ||1||

ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥

gun nidhaan gun tin hee gaae jaa kau kirapaa dhaaree ||

ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

so sukheeaa dha(n)n us janamaa naanak tis balihaaree ||2||2||

English Translation

TODEE, FIFTH MEHL:

Forgetting the Lord, one is ruined forever. How can anyone be deceived, who has Your Support, O Lord? || Pause ||

Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 ||

He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ ! ਪਰਮਾਤਮਾ ਦੇ ਨਾਮ ਨੂੰ ਭੁਲਾਇਆਂ ਸਦਾ ਮਾਇਆ ਦੇ ਹੱਥੋਂ ਮਨੁੱਖ ਦੀ ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜਿੰਦਗੀ ਗੁਜ਼ਾਰਨੀ ਹੈ, ਉਹ ਇਉ ਹੀ ਹੁੰਦੀ ਹੈ, ਜਿਵੇਂ ਸੱਪ ਆਪਣੀ ਉਮਰ ਗੁਜ਼ਾਰਦਾ ਹੈ, ਉਮਰ ਭਾਵੇ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਰ ਪੈਦਾ ਕਰਦਾ ਰਹਿੰਦਾ ਹੈ। ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ ! ਆਖ-ਹੇ ਭਾਈ ! ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ, ਜਿਸ ਉੱਤੇ ਹਰੀ ਨੇ ਮਿਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

Source: SGPC Official; BaniDB · Read Ang 711 in Sri Guru Granth Sahib Ji

On this day in earlier years

  • Monday, 09 December 2024 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Saturday, 09 December 2023 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Friday, 09 December 2022 ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ Ang 686 · Raag Dhanaasree
  • Thursday, 09 December 2021 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Wednesday, 09 December 2020 ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ Ang 594 · Raag Vadhans
  • Monday, 09 December 2019 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 754 · Raag Soohee