ਹੁਕਮਨਾਮਾ ਸਾਹਿਬ
Hukamnama Sahib
Thursday, 11 December 2025
ਵੀਰਵਾਰ, ੨੬ ਮੱਘਰ (ਸੰਮਤ ੫੫੭ ਨਾਨਕਸ਼ਾਹੀ)
Ang 800 · Raag Bilaaval · Guru Raam Daas Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੪ ॥
bilaaval mahalaa chauthhaa ||
ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥
khatree braahaman soodh vais ko jaapai har ma(n)tr japainee ||
ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥
gur satigur paarabraham kar poojahu nit sevahu dhinas sabh rainee ||1||
ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥
har jan dhekhahu satigur nainee ||
ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥
jo ichhahu soiee fal paavahu har bolahu gurmat bainee ||1|| rahaau ||
ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥
anik upaav chitave'eeh bahutere saa hovai j baat hovainee ||
ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥
apanaa bhalaa sabh koiee baachhai so kare j merai chit na chitainee ||2||
ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥
man kee mat tiaagahu har jan ehaa baat kaThainee ||
ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥
anadhin har har naam dhiaavahu gur satigur kee mat lainee ||3||
ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥
mat sumat terai vas suaamee ham ja(n)t too purakh ja(n)tainee ||
ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥
jan naanak ke prabh karate suaamee jiau bhaavai tivai bulainee ||4||5||
English Translation
BILAAVAL, FOURTH MEHL:
Anyone, from any class — Kh’shaatriya, Brahman, Soodra or Vaishya — can chant, and meditate on the Mantra of the Lord’s Name. Worship the Guru, the True Guru, as the Supreme Lord God; serve Him constantly, all day and night. || 1 ||
O humble servants of the Lord, behold the True Guru with your eyes. Whatever you wish for, you shall receive, chanting the Word of the Lord’s Name, under Guru’s Instruction. || 1 || Pause ||
People think of many and various efforts, but that alone happens, which is to happen. All beings seek goodness for themselves, but what the Lord does — that may not be what we think and expect. || 2 ||
So renounce the clever intellect of your mind, O humble servants of the Lord, no matter how hard this may be. Night and day, meditate on the Naam, the Name of the Lord, Har, Har; accept the wisdom of the Guru, the True Guru. || 3 ||
Wisdom, balanced wisdom is in Your power, O Lord and Master; I am the instrument, and You are the player, O Primal Lord. O God, O Creator, Lord and Master of servant Nanak, as You wish, so do I speak. || 4 || 5 ||
ਪੰਜਾਬੀ ਵਿਆਖਿਆ (Punjabi Explanation)
ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ । ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ । ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧।
ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ।
(ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ । ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ।੨।
ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ), ਪਰ ਇਹ ਗੱਲ ਹੈ ਬੜੀ ਹੀ ਔਖੀ । (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ।੩।
ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ), ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ । ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ)।੪।੫।
Source: SGPC Official; BaniDB · Read Ang 800 in Sri Guru Granth Sahib Ji