ਹੁਕਮਨਾਮਾ ਸਾਹਿਬ

Hukamnama Sahib

Tuesday, 16 December 2025

ਮੰਗਲਵਾਰ, ੨ ਪੋਹ (ਸੰਮਤ ੫੫੭ ਨਾਨਕਸ਼ਾਹੀ)

Ang 614 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

mritak kau paio tan saasaa bichhurat aan milaiaa ||

ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥

pasoo paret mugadh bhe srote har naamaa mukh gaiaa ||1||

ਪੂਰੇ ਗੁਰ ਕੀ ਦੇਖੁ ਵਡਾਈ ॥

poore gur kee dhekh vaddaiee ||

ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥

taa kee keemat kahan na jaiee || rahaau ||

ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥

dhookh sog kaa ddaahio dderaa anadh ma(n)gal bisaraamaa ||

ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥

man baa(n)chhat fal mile achi(n)taa pooran hoe kaamaa ||2||

ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥

e'eehaa sukh aagai mukh uoojal miT ge aavan jaane ||

ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥

nirabhau bhe hiradhai naam vasiaa apune satigur kai man bhaane ||3||

ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥

uooThat baiThat har gun gaavai dhookh dharadh bhram bhaagaa ||

ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

kahu naanak taa ke poor kara(n)maa jaa kaa gur charanee man laagaa ||4||10||21||

English Translation

SORAT’H, FIFTH MEHL:

He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 ||

Behold the glorious greatness of the Perfect Guru. His worth cannot be described. || Pause ||

He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 ||

He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 ||

Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।

ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩।

ਹੇ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।

Source: SGPC Official; BaniDB · Read Ang 614 in Sri Guru Granth Sahib Ji

On this day in earlier years

  • Monday, 16 December 2024 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Saturday, 16 December 2023 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Friday, 16 December 2022 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Thursday, 16 December 2021 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Wednesday, 16 December 2020 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Monday, 16 December 2019 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath