ਹੁਕਮਨਾਮਾ ਸਾਹਿਬ

Hukamnama Sahib

Saturday, 17 January 2026

ਸ਼ਨਿਚਰਵਾਰ, ੪ ਮਾਘ (ਸੰਮਤ ੫੫੭ ਨਾਨਕਸ਼ਾਹੀ)

Ang 701 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ॥

jaitasaree mahalaa panjavaa ||

ਜਾ ਕਉ ਭਏ ਗੋਵਿੰਦ ਸਹਾਈ ॥

jaa kau bhe govi(n)dh sahaiee ||

ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥

sookh sahaj aana(n)dh sagal siau vaa kau biaadh na kaiee ||1|| rahaau ||

ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥

dheeseh sabh sa(n)g raheh alepaa neh viaapai un maiee ||

ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥

ekai ra(n)g tat ke bete satigur te budh paiee ||1||

ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥

dhiaa miaa kirapaa Thaakur kee seiee sa(n)t subhaiee ||

ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥

tin kai sa(n)g naanak nisatareeaai jin ras ras har gun gaiee ||2||3||7||

English Translation

JAITSREE, FIFTH MEHL:

One who has the Lord of the Universe as his help and support is blessed with all peace, poise and bliss; no afflictions cling to him. || 1 || Pause ||

He appears to keep company with everyone, but he remains detached, and Maya does not cling to him. He is absorbed in love of the One Lord; he understands the essence of reality, and he is blessed with wisdom by the True Guru. || 1 ||

Those whom the Lord and Master blesses with His kindness, compassion and mercy are the sublime and sanctified Saints. Associating with them, Nanak is saved; with love and exuberant joy, they sing the Glorious Praises of the Lord. || 2 || 3 || 7 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ।੧।ਰਹਾਉ।

ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ । ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ—ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ।੧।

ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੩।੭।

Source: SGPC Official; BaniDB · Read Ang 701 in Sri Guru Granth Sahib Ji

On this day in earlier years

  • Friday, 17 January 2025 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Wednesday, 17 January 2024 ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ Ang 697 · Raag Jaithsree
  • Tuesday, 17 January 2023 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Monday, 17 January 2022 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Sunday, 17 January 2021 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Friday, 17 January 2020 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree