ਹੁਕਮਨਾਮਾ ਸਾਹਿਬ

Hukamnama Sahib

Thursday, 29 January 2026

ਵੀਰਵਾਰ, ੧੬ ਮਾਘ (ਸੰਮਤ ੫੫੭ ਨਾਨਕਸ਼ਾਹੀ)

Ang 866 · Raag Gond · Guru Arjan Dev Ji

Reading: Permalink

ਗੁਰਮੁਖੀ (Gurmukhi)

ਗੋਂਡ ਮਹਲਾ ੫ ॥

go(n)dd mahalaa panjavaa ||

ਧੂਪ ਦੀਪ ਸੇਵਾ ਗੋਪਾਲ ॥

dhoop dheep sevaa gopaal ||

ਅਨਿਕ ਬਾਰ ਬੰਦਨ ਕਰਤਾਰ ॥

anik baar ba(n)dhan karataar ||

ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥

prabh kee saran gahee sabh tiaag ||

ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥

gur suprasa(n)n bhe vadd bhaag ||1||

ਆਠ ਪਹਰ ਗਾਈਐ ਗੋਬਿੰਦੁ ॥

aaTh pahar gaieeaai gobi(n)dh ||

ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥

tan dhan prabh kaa prabh kee ji(n)dh ||1|| rahaau ||

ਹਰਿ ਗੁਣ ਰਮਤ ਭਏ ਆਨੰਦ ॥

har gun ramat bhe aana(n)dh ||

ਪਾਰਬ੍ਰਹਮ ਪੂਰਨ ਬਖਸੰਦ ॥

paarabraham pooran bakhasa(n)dh ||

ਕਰਿ ਕਿਰਪਾ ਜਨ ਸੇਵਾ ਲਾਏ ॥

kar kirapaa jan sevaa laae ||

ਜਨਮ ਮਰਣ ਦੁਖ ਮੇਟਿ ਮਿਲਾਏ ॥੨॥

janam maran dhukh meT milaae ||2||

ਕਰਮ ਧਰਮ ਇਹੁ ਤਤੁ ਗਿਆਨੁ ॥

karam dharam ih tat giaan ||

ਸਾਧਸੰਗਿ ਜਪੀਐ ਹਰਿ ਨਾਮੁ ॥

saadhasa(n)g japeeaai har naam ||

ਸਾਗਰ ਤਰਿ ਬੋਹਿਥ ਪ੍ਰਭ ਚਰਣ ॥

saagar tar bohith prabh charan ||

ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥

a(n)tarajaamee prabh kaaran karan ||3||

ਰਾਖਿ ਲੀਏ ਅਪਨੀ ਕਿਰਪਾ ਧਾਰਿ ॥

raakh le'ee apanee kirapaa dhaar ||

ਪੰਚ ਦੂਤ ਭਾਗੇ ਬਿਕਰਾਲ ॥

pa(n)ch dhoot bhaage bikaraal ||

ਜੂਐ ਜਨਮੁ ਨ ਕਬਹੂ ਹਾਰਿ ॥

jooaai janam na kabahoo haar ||

ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

naanak kaa a(n)g keeaa karataar ||4||12||14||

English Translation

GOND, FIFTH MEHL:

My incense and lamps are my service to the Lord. Time and time again, I humbly bow to the Creator. I have renounced everything, and grasped the Sanctuary of God. By great good fortune, the Guru has become pleased and satisfied with me. || 1 ||

Twenty-four hours a day, I sing of the Lord of the Universe. My body and wealth belong to God; my soul belongs to God. || 1 || Pause ||

Chanting the Glorious Praises of the Lord, I am in bliss. The Supreme Lord God is the Perfect Forgiver. Granting His Mercy, He has linked His humble servants to His service. He has rid me of the pains of birth and death, and merged me with Himself. || 2 ||

This is the essence of karma, righteous conduct and spiritual wisdom, to chant the Lord’s Name in the Saadh Sangat, the Company of the Holy. God’s Feet are the boat to cross over the world-ocean. God, the Inner-knower, is the Cause of causes. || 3 ||

Showering His Mercy, He Himself has saved me. The five hideous demons have run away. Do not lose your life in the gamble. The Creator Lord has taken Nanak’s side. || 4 || 12 || 14 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।੧।

ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ । ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ । ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩।

ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ । ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪।

Source: SGPC Official; BaniDB · Read Ang 866 in Sri Guru Granth Sahib Ji

On this day in earlier years

  • Wednesday, 29 January 2025 ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ Ang 465 · Raag Aasaa
  • Monday, 29 January 2024 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Sunday, 29 January 2023 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Saturday, 29 January 2022 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550 · Raag Bihaagraa
  • Friday, 29 January 2021 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Wednesday, 29 January 2020 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree