ਹੁਕਮਨਾਮਾ ਸਾਹਿਬ
Hukamnama Sahib
Friday, 30 January 2026
ਸ਼ੁੱਕਰਵਾਰ, ੧੭ ਮਾਘ (ਸੰਮਤ ੫੫੭ ਨਾਨਕਸ਼ਾਹੀ)
Ang 869 · Raag Gond · Guru Arjan Dev Ji
ਗੁਰਮੁਖੀ (Gurmukhi)
ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨
raag go(n)dd asaTapadheeaa mahalaa panjavaa ghar doojaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਕਰਿ ਨਮਸਕਾਰ ਪੂਰੇ ਗੁਰਦੇਵ ॥
kar namasakaar poore gurdhev ||
ਸਫਲ ਮੂਰਤਿ ਸਫਲ ਜਾ ਕੀ ਸੇਵ ॥
safal moorat safal jaa kee sev ||
ਅੰਤਰਜਾਮੀ ਪੁਰਖੁ ਬਿਧਾਤਾ ॥
a(n)tarajaamee purakh bidhaataa ||
ਆਠ ਪਹਰ ਨਾਮ ਰੰਗਿ ਰਾਤਾ ॥੧॥
aaTh pahar naam ra(n)g raataa ||1||
ਗੁਰੁ ਗੋਬਿੰਦ ਗੁਰੂ ਗੋਪਾਲ ॥
gur gobi(n)dh guroo gopaal ||
ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥
apane dhaas kau raakhanahaar ||1|| rahaau ||
ਪਾਤਿਸਾਹ ਸਾਹ ਉਮਰਾਉ ਪਤੀਆਏ ॥
paatisaeh saeh umaraau pateeaae ||
ਦੁਸਟ ਅਹੰਕਾਰੀ ਮਾਰਿ ਪਚਾਏ ॥
dhusaT aha(n)kaaree maar pachaae ||
ਨਿੰਦਕ ਕੈ ਮੁਖਿ ਕੀਨੋ ਰੋਗੁ ॥
ni(n)dhak kai mukh keeno rog ||
ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥
jai jai kaar karai sabh log ||2||
ਸੰਤਨ ਕੈ ਮਨਿ ਮਹਾ ਅਨੰਦੁ ॥
sa(n)tan kai man mahaa ana(n)dh ||
ਸੰਤ ਜਪਹਿ ਗੁਰਦੇਉ ਭਗਵੰਤੁ ॥
sa(n)t japeh gurdheau bhagava(n)t ||
ਸੰਗਤਿ ਕੇ ਮੁਖ ਊਜਲ ਭਏ ॥
sa(n)gat ke mukh uoojal bhe ||
ਸਗਲ ਥਾਨ ਨਿੰਦਕ ਕੇ ਗਏ ॥੩॥
sagal thaan ni(n)dhak ke ge ||3||
ਸਾਸਿ ਸਾਸਿ ਜਨੁ ਸਦਾ ਸਲਾਹੇ ॥
saas saas jan sadhaa salaahe ||
ਪਾਰਬ੍ਰਹਮ ਗੁਰ ਬੇਪਰਵਾਹੇ ॥
paarabraham gur beparavaahe ||
ਸਗਲ ਭੈ ਮਿਟੇ ਜਾ ਕੀ ਸਰਨਿ ॥
sagal bhai miTe jaa kee saran ||
ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥
ni(n)dhak maar paae sabh dharan ||4||
ਜਨ ਕੀ ਨਿੰਦਾ ਕਰੈ ਨ ਕੋਇ ॥
jan kee ni(n)dhaa karai na koi ||
ਜੋ ਕਰੈ ਸੋ ਦੁਖੀਆ ਹੋਇ ॥
jo karai so dhukheeaa hoi ||
ਆਠ ਪਹਰ ਜਨੁ ਏਕੁ ਧਿਆਏ ॥
aaTh pahar jan ek dhiaae ||
ਜਮੂਆ ਤਾ ਕੈ ਨਿਕਟਿ ਨ ਜਾਏ ॥੫॥
jamooaa taa kai nikaT na jaae ||5||
ਜਨ ਨਿਰਵੈਰ ਨਿੰਦਕ ਅਹੰਕਾਰੀ ॥
jan niravair ni(n)dhak aha(n)kaaree ||
ਜਨ ਭਲ ਮਾਨਹਿ ਨਿੰਦਕ ਵੇਕਾਰੀ ॥
jan bhal maaneh ni(n)dhak vekaaree ||
ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥
gur kai sikh satiguroo dhiaaiaa ||
ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥
jan ubare ni(n)dhak narak paiaa ||6||
ਸੁਣਿ ਸਾਜਨ ਮੇਰੇ ਮੀਤ ਪਿਆਰੇ ॥
sun saajan mere meet piaare ||
ਸਤਿ ਬਚਨ ਵਰਤਹਿ ਹਰਿ ਦੁਆਰੇ ॥
sat bachan varateh har dhuaare ||
ਜੈਸਾ ਕਰੇ ਸੁ ਤੈਸਾ ਪਾਏ ॥
jaisaa kare su taisaa paae ||
ਅਭਿਮਾਨੀ ਕੀ ਜੜ ਸਰਪਰ ਜਾਏ ॥੭॥
abhimaanee kee jaR sarapar jaae ||7||
ਨੀਧਰਿਆ ਸਤਿਗੁਰ ਧਰ ਤੇਰੀ ॥
needhariaa satigur dhar teree ||
ਕਰਿ ਕਿਰਪਾ ਰਾਖਹੁ ਜਨ ਕੇਰੀ ॥
kar kirapaa raakhahu jan keree ||
ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥
kahu naanak tis gur balihaaree ||
ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥
jaa kai simaran paij savaaree ||8||1||29||
English Translation
RAAG GOND, ASHTAPADEES, FIFTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Humbly bow to the Perfect Divine Guru. Fruitful is His image, and fruitful is service to Him. He is the Inner-knower, the Searcher of hearts, the Architect of Destiny. Twenty-four hours a day, he remains imbued with the love of the Naam, the Name of the Lord. || 1 ||
The Guru is the Lord of the Universe, the Guru is the Lord of the World. He is the Saving Grace of His slaves. || 1 || Pause ||
He satisfies the kings, emperors and nobles. He destroys the egotistical villains. He puts illness into the mouths of the slanderers. All the people celebrate His victory. || 2 ||
Supreme bliss fills the minds of the Saints. The Saints meditate on the Divine Guru, the Lord God. The faces of His companions become radiant and bright. The slanderers lose all places of rest. || 3 ||
With each and every breath, the Lord’s humble slaves praise Him. The Supreme Lord God and the Guru are care-free. All fears are eradicated, in His Sanctuary. Smashing all the slanderers, the Lord knocks them to the ground. || 4 ||
Let no one slander the Lord’s humble servants. Whoever does so, will be miserable. Twenty-four hours a day, the Lord’s humble servant meditates on Him alone. The Messenger of Death does not even approach him. || 5 ||
The Lord’s humble servant has no vengeance. The slanderer is egotistical. The Lord’s humble servant wishes well, while the slanderer dwells on evil. The Sikh of the Guru meditates on the True Guru. The Lord’s humble servants are saved, while the slanderer is cast into hell. || 6 ||
Listen, O my beloved friends and companions: these words shall be true in the Court of the Lord. As you plant, so shall you harvest. The proud, egotistical person will surely be uprooted. || 7 ||
O True Guru, You are the Support of the unsupported. Be merciful, and save Your humble servant. Says Nanak, I am a sacrifice to the Guru; remembering Him in meditation, my honor has been saved. || 8 || 1 || 29 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ । ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ।੧।
ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ।੧।ਰਹਾਉ।
ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ । ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ । (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ)।੨।
ਹੇ ਭਾਈ! (ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ । ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ।੩।
(ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ । ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ । ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ।੪।
(ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ । ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ । ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ।੫।
ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ । ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ । ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ । (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ।੬।
ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ । (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ । ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ।੭।
ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ । ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ । ਹੇ ਨਾਨਕ! ਆਖ—ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ)।੮।੧।੨੯।
Source: SGPC Official; BaniDB · Read Ang 869 in Sri Guru Granth Sahib Ji