ਹੁਕਮਨਾਮਾ ਸਾਹਿਬ

Hukamnama Sahib

Monday, 02 February 2026

ਸੋਮਵਾਰ, ੨੦ ਮਾਘ (ਸੰਮਤ ੫੫੭ ਨਾਨਕਸ਼ਾਹੀ)

Ang 494 · Raag Gujri · Guru Raam Daas Ji

Reading: Permalink

ਗੁਰਮੁਖੀ (Gurmukhi)

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਗੂਜਰੀ ਮਹਲਾ ੪ ਘਰੁ ੩ ॥

goojaree mahalaa chauthhaa ghar teejaa ||

ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥

maiee baap putr sabh har ke ke'ee ||

ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥

sabhanaa kau sanaba(n)dh har kar dhe'ee ||1||

ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥

hamaraa jor sabh rahio mere beer ||

ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥

har kaa tan man sabh har kai vas hai sareer ||1|| rahaau ||

ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥

bhagat janaa kau saradhaa aap har laiee ||

ਵਿਚੇ ਗ੍ਰਿਸਤ ਉਦਾਸ ਰਹਾਈ ॥੨॥

viche girasat udhaas rahaiee ||2||

ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥

jab a(n)tar preet har siau ban aaiee ||

ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥

tab jo kichh kare su mere har prabh bhaiee ||3||

ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥

jit kaarai ka(n)m ham har laae ||

ਸੋ ਹਮ ਕਰਹ ਜੁ ਆਪਿ ਕਰਾਏ ॥੪॥

so ham kareh ju aap karaae ||4||

ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥

jin kee bhagat mere prabh bhaiee ||

ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥

te jan naanak raam naam liv laiee ||5||1||7||16||

English Translation

ONE UNIVERSAL CREATOR GOD. BY THE GRACE OF THE TRUE GURU:

GUJRI, FOURTH MEHL, THIRD HOUSE:

Mother, father and sons are all made by the Lord; the relationships of all are established by the Lord. || 1 ||

I have given up all my strength, O my brother. The mind and body belong to the Lord, and the human body is entirely under His control. || 1 || Pause ||

The Lord Himself infuses devotion into His humble devotees. In the midst of family life, they remain unattached. || 2 ||

When inner love is established with the Lord, then whatever one does, is pleasing to my Lord God. || 3 ||

I do those deeds and tasks which the Lord has set me to; I do that which He makes me to do. || 4 ||

Those whose devotional worship is pleasing to my God — O Nanak, those humble beings center their minds lovingly on the Lord’s Name. || 5 || 1 || 7 || 16 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ । ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।੧।

ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ । ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ।੨।

ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।੩।

ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀ ਉਹੀ ਕੰਮ-ਕਾਰ ਕਰਦੇ ਹਾਂ।੪।

ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।੫।੧।੭।੧੬।

Source: SGPC Official; BaniDB · Read Ang 494 in Sri Guru Granth Sahib Ji

On this day in earlier years

  • Sunday, 02 February 2025 ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ Ang 665 · Raag Dhanaasree
  • Friday, 02 February 2024 ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ Ang 887 · Raag Raamkalee
  • Thursday, 02 February 2023 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Wednesday, 02 February 2022 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa
  • Tuesday, 02 February 2021 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath
  • Sunday, 02 February 2020 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree