ਹੁਕਮਨਾਮਾ ਸਾਹਿਬ

Hukamnama Sahib

Sunday, 08 February 2026

ਐਤਵਾਰ, ੨੬ ਮਾਘ (ਸੰਮਤ ੫੫੭ ਨਾਨਕਸ਼ਾਹੀ)

Ang 735 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ਘਰੁ ੭

soohee mahalaa chauthhaa ghar satvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

tere kavan kavan gun keh keh gaavaa too saahib gunee nidhaanaa ||

ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

tumaree mahimaa baran na saakau too(n) Thaakur uooch bhagavaanaa ||1||

ਮੈ ਹਰਿ ਹਰਿ ਨਾਮੁ ਧਰ ਸੋਈ ॥

mai har har naam dhar soiee ||

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥

jiau bhaavai tiau raakh mere saahib mai tujh bin avar na koiee ||1|| rahaau ||

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥

mai taan dheebaan toohai mere suaamee mai tudh aagai aradhaas ||

ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥

mai hor thaau naahee jis peh karau bena(n)tee meraa dhukh sukh tujh hee paas ||2||

ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥

viche dharatee viche paanee vich kaasaT agan dhareejai ||

ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥

bakaree si(n)gh ikatai thai raakhe man har jap bhram bhau dhoor keejai ||3||

ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥

har kee vaddiaaiee dhekhahu sa(n)tahu har nimaaniaa maan dhevaae ||

ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

jiau dharatee charan tale te uoopar aavai tiau naanak saadh janaa jagat aan sabh pairee paae ||4||1||12||

English Translation

SOOHEE, FOURTH MEHL, SEVENTH HOUSE:

ONE UNIVERSAL CREATOR GOD. BY THE GRACE OF THE TRUE GURU:

Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 ||

The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause ||

You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 ||

Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 ||

So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||

ਪੰਜਾਬੀ ਵਿਆਖਿਆ (Punjabi Explanation)

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।

ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ।੧। ਰਹਾਉ।

ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।

ਹੇ ਮੇਰੇ ਮਨ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਭਰਮ ਦੂਰ ਕਰ ਲਿਆ ਕਰ।੩।

ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੑਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਉਂਦਾ ਹੈ, ਜਿੰਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

Source: SGPC Official; BaniDB · Read Ang 735 in Sri Guru Granth Sahib Ji

On this day in earlier years

  • Saturday, 08 February 2025 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Thursday, 08 February 2024 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Wednesday, 08 February 2023 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ Ang 569 · Raag Vadhans
  • Tuesday, 08 February 2022 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Monday, 08 February 2021 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang
  • Saturday, 08 February 2020 ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ Ang 666 · Raag Dhanaasree