ਹੁਕਮਨਾਮਾ ਸਾਹਿਬ

Hukamnama Sahib

Monday, 16 February 2026

ਸੋਮਵਾਰ, ੫ ਫੱਗਣ (ਸੰਮਤ ੫੫੭ ਨਾਨਕਸ਼ਾਹੀ)

Ang 806 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥

srab nidhaan pooran gurdhev ||1|| rahaau ||

ਹਰਿ ਹਰਿ ਨਾਮੁ ਜਪਤ ਨਰ ਜੀਵੇ ॥

har har naam japat nar jeeve ||

ਮਰਿ ਖੁਆਰੁ ਸਾਕਤ ਨਰ ਥੀਵੇ ॥੧॥

mar khuaar saakat nar theeve ||1||

ਰਾਮ ਨਾਮੁ ਹੋਆ ਰਖਵਾਰਾ ॥

raam naam hoaa rakhavaaraa ||

ਝਖ ਮਾਰਉ ਸਾਕਤੁ ਵੇਚਾਰਾ ॥੨॥

jhakh maarau saakat vechaaraa ||2||

ਨਿੰਦਾ ਕਰਿ ਕਰਿ ਪਚਹਿ ਘਨੇਰੇ ॥

ni(n)dhaa kar kar pacheh ghanere ||

ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥

mritak faas galai sir paire ||3||

ਕਹੁ ਨਾਨਕ ਜਪਹਿ ਜਨ ਨਾਮ ॥

kahu naanak japeh jan naam ||

ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

taa ke nikaT na aavai jaam ||4||13||18||

English Translation

BILAAVAL, FIFTH MEHL:

All treasures come from the Perfect Divine Guru. || 1 || Pause ||

Chanting the Name of the Lord, Har, Har, the man lives. The faithless cynic dies in shame and misery. || 1 ||

The Name of the Lord has become my Protector. The wretched, faithless cynic makes only useless efforts. || 2 ||

Spreading slander, many have been ruined. Their necks, heads and feet are tied by death’s noose. || 3 ||

Says Nanak, the humble devotees chant the Naam, the Name of the Lord. The Messenger of Death does not even approach them. || 4 || 13 || 18 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ।੧।ਰਹਾਉ।

(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ।੧।

(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ । ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ)।੨।

ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ । (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ।੩।

ਹੇ ਨਾਨਕ! (ਬੇ-ਸ਼ੱਕ) ਆਖ—ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ।੪।੧੩।੧੮।

Source: SGPC Official; BaniDB · Read Ang 806 in Sri Guru Granth Sahib Ji

On this day in earlier years

  • Sunday, 16 February 2025 ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ Ang 594 · Raag Vadhans
  • Friday, 16 February 2024 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Thursday, 16 February 2023 ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ Ang 601 · Raag Sorath
  • Wednesday, 16 February 2022 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Tuesday, 16 February 2021 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Sunday, 16 February 2020 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680