ਹੁਕਮਨਾਮਾ ਸਾਹਿਬ

Hukamnama Sahib

Saturday, 21 February 2026

ਸ਼ਨਿੱਚਰਵਾਰ, ੧੦ ਫੱਗਣ (ਸੰਮਤ ੫੫੭ ਨਾਨਕਸ਼ਾਹੀ)

Ang 500 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ॥

goojaree mahalaa panjavaa ||

ਕਬਹੂ ਹਰਿ ਸਿਉ ਚੀਤੁ ਨ ਲਾਇਓ ॥

kabahoo har siau cheet na laio ||

ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥

dha(n)dhaa karat bihaanee aaudheh gun nidh naam na gaio ||1|| rahaau ||

ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥

kauddee kauddee jorat kapaTe anik jugat kar dhaio ||

ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

bisarat prabh kete dhukh gane'eeh mahaa mohanee khaio ||1||

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥

karahu anugrahu suaamee mere ganahu na moh kamaio ||

ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

gobi(n)dh dhiaal kirapaal sukh saagar naanak har saranaio ||2||16||25||

English Translation

GUJRI, FIFTH MEHL:

You never focused your consciousness on the Lord. You have spent your life engaged in worldly pursuits; you have not sung the Glorious Praises of the treasure of the Naam. || 1 || Pause ||

Shell by shell, you accumulate money; in various ways, you work for this. Forgetting God, you suffer awful pain beyond measure, and you are consumed by the Great Enticer, Maya. || 1 ||

Show Mercy to me, O my Lord and Master, and do not hold me to account for my actions. O merciful and compassionate Lord God, ocean of peace, Nanak has taken to Your Sanctuary, Lord. || 2 || 16 || 25 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ । (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।

ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ । ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।

ਹੇ ਨਾਨਕ! (ਆਖ—) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।

Source: SGPC Official; BaniDB · Read Ang 500 in Sri Guru Granth Sahib Ji

On this day in earlier years

  • Friday, 21 February 2025 ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ Ang 489 · Raag Gujri
  • Wednesday, 21 February 2024 ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ Ang 554 · Raag Bihaagraa
  • Tuesday, 21 February 2023 ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ Ang 613 · Raag Sorath
  • Monday, 21 February 2022 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Sunday, 21 February 2021 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Friday, 21 February 2020 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree