ਹੁਕਮਨਾਮਾ ਸਾਹਿਬ

Hukamnama Sahib

Sunday, 15 March 2026

ਐਤਵਾਰ, ੨ ਚੇਤ (ਸੰਮਤ ੫੫੮ ਨਾਨਕਸ਼ਾਹੀ)

Ang 813 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

mahaa tapat te bhiee saa(n)t parasat paap naaThe ||

ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥

a(n)dh koop meh galat the kaadde dhe haathe ||1||

ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥

oi hamaare saajanaa ham un kee ren ||

ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥

jin bheTat hovat sukhee jeea dhaan dhen ||1|| rahaau ||

ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥

paraa poorabalaa leekhiaa miliaa ab aai ||

ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥

basat sa(n)g har saadh kai pooran aasai ||2||

ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥

bhai binase tih lok ke paae sukh thaan ||

ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥

dhiaa karee samarath gur basiaa man naam ||3||

ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥

naanak kee too Tek prabh teraa aadhaar ||

ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

karan kaaran samarath prabh har agam apaar ||4||19||49||

English Translation

BILAAVAL, FIFTH MEHL:

The great fire is put out and cooled; meeting with the Guru, sins run away. I fell into the deep dark pit; giving me His Hand, He pulled me out. || 1 ||

He is my friend; I am the dust of His Feet. Meeting with Him, I am at peace; He blesses me with the gift of the soul. || 1 || Pause ||

I have now received my pre-ordained destiny. Dwelling with the Lord’s Holy Saints, my hopes are fulfilled. || 2 ||

The fear of the three worlds is dispelled, and I have found my place of rest and peace. The all-powerful Guru has taken pity upon me, and the Naam has come to dwell in my mind. || 3 ||

O God, You are the Anchor and Support of Nanak. He is the Doer, the Cause of causes; the All-powerful Lord God is inaccessible and infinite. || 4 || 19 || 49 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ । ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧।

ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ।

ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ । ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।

ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ।੩।

ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ)।੪।੧੯।੪੯।

Source: SGPC Official; BaniDB · Read Ang 813 in Sri Guru Granth Sahib Ji

On this day in earlier years

  • Saturday, 15 March 2025 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 713 · Raag Todee
  • Friday, 15 March 2024 ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ Ang 884 · Raag Raamkalee
  • Wednesday, 15 March 2023 ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ Ang 601 · Raag Sorath
  • Tuesday, 15 March 2022 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Monday, 15 March 2021 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Sunday, 15 March 2020 ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ Ang 833 · Raag Bilaaval