ਹੁਕਮਨਾਮਾ ਸਾਹਿਬ

Hukamnama Sahib

Monday, 13 April 2026

ਸੋਮਵਾਰ, ੩੧ ਚੇਤ (ਸੰਮਤ ੫੫੮ ਨਾਨਕਸ਼ਾਹੀ)

Ang 809 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥

mrit hasai sir uoopare pasooaa nahee boojhai ||

ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥

baadh saadh aha(n)kaar meh maranaa nahee soojhai ||1||

ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥

satigur sevahu aapanaa kaahe firahu abhaage ||

ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥

dhekh kasu(n)bhaa ra(n)gulaa kaahe bhool laage ||1|| rahaau ||

ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥

kar kar paap dharab keeaa varatan kai taiee ||

ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥

maaTee siau maaTee ralee naagaa uTh jaiee ||2||

ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥

jaa kai keeaai sram karai te bair birodhee ||

ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥

a(n)t kaal bhaj jaahige kaahe jalahu karodhee ||3||

ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥

dhaas ren soiee hoaa jis masatak karamaa ||

ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥

kahu naanak ba(n)dhan chhuTe satigur kee saranaa ||4||6||36||

English Translation

BILAAVAL, FIFTH MEHL:

Death hovers over his head, laughing, but the beast does not understand. Entangled in conflict, pleasure and egotism, he does not even think of death. || 1 ||

So serve your True Guru; why wander around miserable and unfortunate? You gaze upon the transitory, beautiful safflower, but why do you get attached to it? || 1 || Pause ||

You commit sins again and again, to gather wealth to spend. But your dust shall mix with dust; you shall arise and depart naked. || 2 ||

Those for whom you work, will become your spiteful enemies. In the end, they will run away from you; why do you burn for them in anger? || 3 ||

He alone becomes the dust of the Lord’s slaves, who has such good karma upon his forehead. Says Nanak, he is released from bondage, in the Sanctuary of the True Guru. || 4 || 6 || 36 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ । ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ।੧।

ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ । ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ?।੧।ਰਹਾਉ।

ਹੇ ਭਾਈ! (ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ਲਈ ਧਨ ਇਕੱਠਾ ਕਰਦਾ ਰਿਹਾ, (ਪਰ ਮੌਤ ਆਉਣ ਤੇ ਇਸ ਦੇ ਸਰੀਰ ਦੀ) ਮਿੱਟੀ ਧਰਤੀ ਨਾਲ ਰਲ ਗਈ, ਤੇ, ਜੀਵ ਖ਼ਾਲੀ-ਹੱਥ ਹੀ ਉੱਠ ਕੇ ਤੁਰ ਪਿਆ।੨।

ਜਿਨ੍ਹਾਂ ਸੰਬੰਧੀਆਂ ਦੀ ਖ਼ਾਤਰ ਮਨੁੱਖ (ਧਨ ਇਕੱਠਾ ਕਰਨ ਦੀ) ਮੇਹਨਤ ਕਰਦਾ ਹੈ ਉਹ (ਤੋੜ ਤਕ ਇਸ ਨਾਲ ਸਾਥ ਨਹੀਂ ਨਿਬਾਹ ਸਕਦੇ, ਇਸ ਵਾਸਤੇ ਇਸ ਨਾਲ) ਵੈਰ ਕਰਨ ਵਾਲੇ ਵਿਰੋਧ ਕਰਨ ਵਾਲੇ ਹੀ ਬਣਦੇ ਹਨ । ਹੇ ਭਾਈ! ਤੂੰ (ਇਹਨਾਂ ਦੀ ਖ਼ਾਤਰ ਹੋਰਨਾਂ ਨਾਲ ਵੈਰ ਸਹੇੜ ਸਹੇੜ ਕੇ) ਕਿਉਂ ਕੋ੍ਰਧ ਵਿਚ ਸੜਦਾ ਹੈਂ? ਇਹ ਤਾਂ ਆਖ਼ਰ ਵੇਲੇ ਤੇਰਾ ਸਾਥ ਛੱਡ ਜਾਣਗੇ।੩।

ਹੇ ਨਾਨਕ! ਆਖ—ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਦੇ ਹਨ, ਉਹੀ ਮਨੁੱਖ ਪ੍ਰਭੂ ਦੇ ਭਗਤਾਂ ਦੀ ਚਰਨ-ਧੂੜ ਬਣਦਾ ਹੈ । ਗੁਰੂ ਦੀ ਸਰਨ ਪਿਆਂ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ।੪।੬।੩੬।

Source: SGPC Official; BaniDB · Read Ang 809 in Sri Guru Granth Sahib Ji

On this day in earlier years

  • Sunday, 13 April 2025 ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ Ang 520 · Raag Gujri
  • Saturday, 13 April 2024 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Thursday, 13 April 2023 ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ Ang 561 · Raag Vadhans
  • Wednesday, 13 April 2022 ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ Ang 578
  • Tuesday, 13 April 2021 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Monday, 13 April 2020 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree