ਹੁਕਮਨਾਮਾ ਸਾਹਿਬ

Hukamnama Sahib

Saturday, 02 May 2026

ਸ਼ਨਿਚਰਵਾਰ, ੧੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

Ang 630 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥

sarab sukhaa kaa dhaataa satigur taa kee saranee paieeaai ||

ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥

dharasan bheTat hot ana(n)dhaa dhookh giaa har gaieeaai ||1||

ਹਰਿ ਰਸੁ ਪੀਵਹੁ ਭਾਈ ॥

har ras peevahu bhaiee ||

ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥

naam japahu naamo aaraadhahu gur poore kee saranaiee || rahaau ||

ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥

tiseh paraapat jis dhur likhiaa soiee pooran bhaiee ||

ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

naanak kee bena(n)tee prabh jee naam rahaa liv laiee ||2||25||89||

English Translation

SORAT’H, FIFTH MEHL:

he True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 ||

Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause ||

Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ । ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।

ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

Source: SGPC Official; BaniDB · Read Ang 630 in Sri Guru Granth Sahib Ji

On this day in earlier years

  • Friday, 02 May 2025 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Thursday, 02 May 2024 ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ Ang 607 · Raag Sorath
  • Tuesday, 02 May 2023 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Monday, 02 May 2022 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Sunday, 02 May 2021 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Saturday, 02 May 2020 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree