ਹੁਕਮਨਾਮਾ ਸਾਹਿਬ

Hukamnama Sahib

Wednesday, 06 May 2026

ਬੁੱਧਵਾਰ, ੨੩ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

Ang 804 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਮਾਤ ਪਿਤਾ ਸੁਤ ਸਾਥਿ ਨ ਮਾਇਆ ॥

maat pitaa sut saath na maiaa ||

ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥

saadhasa(n)g sabh dhookh miTaiaa ||1||

ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥

rav rahiaa prabh sabh meh aape ||

ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥

har jap rasanaa dhukh na viaape ||1|| rahaau ||

ਤਿਖਾ ਭੂਖ ਬਹੁ ਤਪਤਿ ਵਿਆਪਿਆ ॥

tikhaa bhookh bahu tapat viaapiaa ||

ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥

seetal bhe har har jas jaapiaa ||2||

ਕੋਟਿ ਜਤਨ ਸੰਤੋਖੁ ਨ ਪਾਇਆ ॥

koT jatan sa(n)tokh na paiaa ||

ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥

man tirapataanaa har gun gaiaa ||3||

ਦੇਹੁ ਭਗਤਿ ਪ੍ਰਭ ਅੰਤਰਜਾਮੀ ॥

dheh bhagat prabh a(n)tarajaamee ||

ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥

naanak kee bena(n)tee suaamee ||4||5||10||

English Translation

BILAAVAL, FIFTH MEHL:

Mother, father, children and the wealth of Maya, will not go along with you. In the Saadh Sangat, the Company of the Holy, all pain is dispelled. || 1 ||

God Himself is pervading, and permeating all. Chant the Name of the Lord with your tongue, and pain will not afflict you. || 1 || Pause ||

One who is afflicted by the terrible fire of thirst and desire, becomes cool, chanting the Praises of the Lord, Har, Har. || 2 ||

By millions of efforts, peace is not obtained; the mind is satisfied only by singing the Glorious Praises of the Lord. || 3 ||

Please bless me with devotion, O God, O Searcher of hearts. This is Nanak’s prayer, O Lord and Master. || 4 || 5 || 10 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ—(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ।੧।

ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ।੧।ਰਹਾਉ।

ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ । ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ।੨।

ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ । ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩।

ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।

Source: SGPC Official; BaniDB · Read Ang 804 in Sri Guru Granth Sahib Ji

On this day in earlier years

  • Tuesday, 06 May 2025 ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ Ang 654 · Raag Sorath
  • Monday, 06 May 2024 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Saturday, 06 May 2023 ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ Ang 783 · Raag Soohee
  • Friday, 06 May 2022 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Thursday, 06 May 2021 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Wednesday, 06 May 2020 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ Ang 713 · Raag Todee