ਹੁਕਮਨਾਮਾ ਸਾਹਿਬ

Hukamnama Sahib

Tuesday, 19 May 2026

ਮੰਗਲਵਾਰ, ੫ ਜੇਠ (ਸੰਮਤ ੫੫੮ ਨਾਨਕਸ਼ਾਹੀ)

Ang 711 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ਘਰੁ ੧ ਦੁਪਦੇ

Toddee mahalaa panjavaa ghar pehilaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸੰਤਨ ਅਵਰ ਨ ਕਾਹੂ ਜਾਨੀ ॥

sa(n)tan avar na kaahoo jaanee ||

ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥

beparavaeh sadhaa ra(n)g har kai jaa ko paakh suaamee || rahaau ||

ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥

uooch samaanaa Thaakur tero avar na kaahoo taanee ||

ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥

aaiso amar milio bhagatan kau raach rahe ra(n)g giaanee ||1||

ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥

rog sog dhukh jaraa maraa har janeh nahee nikaTaanee ||

ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥

nirabhau hoi rahe liv ekai naanak har man maanee ||2||1||

English Translation

TODEE, FIFTH MEHL, FIRST HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

The Saints do not know any other. They are carefree, ever in the Lord’s Love; the Lord and Master is on their side. || Pause ||

Your canopy is so high, O Lord and Master; no one else has any power. Such is the immortal Lord and Master the devotees have found; the spiritually wise remain absorbed in His Love. || 1 ||

Disease, sorrow, pain, old age and death do not even approach the humble servant of the Lord. They remain fearless, in the Love of the One Lord; O Nanak, they have surrendered their minds to the Lord. || 2 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ । ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ।

(ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ—) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ । ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧।

ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (—ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ । ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।

Source: SGPC Official; BaniDB · Read Ang 711 in Sri Guru Granth Sahib Ji

On this day in earlier years

  • Monday, 19 May 2025 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Sunday, 19 May 2024 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Friday, 19 May 2023 ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ Ang 499 · Raag Gujri
  • Thursday, 19 May 2022 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Wednesday, 19 May 2021 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Tuesday, 19 May 2020 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath