ਹੁਕਮਨਾਮਾ ਸਾਹਿਬ

Hukamnama Sahib

Sunday, 24 May 2026

ਐਤਵਾਰ, ੧੦ ਜੇਠ (ਸੰਮਤ ੫੫੮ ਨਾਨਕਸ਼ਾਹੀ)

Ang 730 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੧ ॥

soohee mahalaa pehilaa ||

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥

kaun taraajee kavan tulaa teraa kavan saraaf bulaavaa ||

ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥

kaun guroo kai peh dheekhiaa levaa kai peh mul karaavaa ||1||

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥

mere laal jeeau teraa a(n)t na jaanaa ||

ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥

too(n) jal thal maheeal bharipur leenaa too(n) aape sarab samaanaa ||1|| rahaau ||

ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥

man taaraajee chit tulaa teree sev saraaf kamaavaa ||

ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥

ghaT hee bheetar so sahu tolee in bidh chit rahaavaa ||2||

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥

aape ka(n)ddaa tol taraajee aape tolanahaaraa ||

ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥

aape dhekhai aape boojhai aape hai vanajaaraa ||3||

ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥

a(n)dhulaa neech jaat paradhesee khin aavai til jaavai ||

ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

taa kee sa(n)gat naanak rahadhaa kiau kar mooRaa paavai ||4||2||9||

English Translation

SOOHEE, FIRST MEHL:

What scale, what weights, and what assayer shall I call for You, Lord? From what guru should I receive instruction? By whom should I have Your value appraised? || 1 ||

O my Dear Beloved Lord, Your limits are not known. You pervade the water, the land, and the sky; You Yourself are All-pervading. || 1 || Pause ||

Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. || 2 ||

You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. || 3 ||

The blind, low class wandering soul, comes for a moment, and departs in an instant. In its company, Nanak dwells; how can the fool attain the Lord? || 4 || 2 || 9||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ । ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ।੧।

ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) । ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ।੧।ਰਹਾਉ।

ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ । (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ।੨।

(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ । ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ।੩।

ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ।੪।੨।੯।

Source: SGPC Official; BaniDB · Read Ang 730 in Sri Guru Granth Sahib Ji

On this day in earlier years

  • Saturday, 24 May 2025 ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ Ang 823 · Raag Bilaaval
  • Friday, 24 May 2024 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Wednesday, 24 May 2023 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Tuesday, 24 May 2022 ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ Ang 456 · Raag Aasaa
  • Monday, 24 May 2021 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Sunday, 24 May 2020 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath