ਹੁਕਮਨਾਮਾ ਸਾਹਿਬ
Hukamnama Sahib
Tuesday, 02 June 2026
ਮੰਗਲਵਾਰ, ੧੯ ਜੇਠ (ਸੰਮਤ ੫੫੮ ਨਾਨਕਸ਼ਾਹੀ)
Ang 479 · Raag Aasaa · Bhagat Kabeer Ji
ਗੁਰਮੁਖੀ (Gurmukhi)
ਆਸਾ ॥
aasaa ||
ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥
baareh baras baalapan beete bees baras kachh tap na keeo ||
ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥
tees baras kachh dhev na poojaa fir pachhutaanaa biradh bhio ||1||
ਮੇਰੀ ਮੇਰੀ ਕਰਤੇ ਜਨਮੁ ਗਇਓ ॥
meree meree karate janam gio ||
ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥
sair sokh bhuja(n) balio ||1|| rahaau ||
ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥
sooke saravar paal ba(n)dhaavai loonai khet hath vaar karai ||
ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥
aaio chor tura(n)teh le gio meree raakhat mugadh firai ||2||
ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥
charan sees kar ka(n)pan laage nainee neer asaar bahai ||
ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥
jihavaa bachan sudh nahee nikasai tab re dharam kee aas karai ||3||
ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥
har jeeau kirapaa karai liv laavai laahaa har har naam leeo ||
ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥
gur parasaadhee har dhan paio a(n)te chaladhiaa naal chalio ||4||
ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥
kahat kabeer sunahu re sa(n)tahu an dhan kachhooaai lai na gio ||
ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥
aaiee talab gopaal rai kee maiaa ma(n)dhar chhodd chalio ||5||2||15||
English Translation
AASAA:
Twelve years pass in childhood, and for another twenty years, he does not practice self-discipline and austerity. For another thirty years, he does not worship God in any way, and then, when he is old, he repents and regrets. || 1 ||
His life wastes away as he cries out, “Mine, mine!” The pool of his power has dried up. || 1 || Pause ||
He makes a dam around the dried-up pool, and with his hands, he makes a fence around the harvested field. When the thief of Death comes, he quickly carries away what the fool had tried to preserve as his own. || 2 ||
His feet and head and hands begin to tremble, and the tears flow copiously from his eyes. His tongue has not spoken the correct words, but now, he hopes to practice religion! || 3 ||
If the Dear Lord shows His Mercy, one enshrines love for Him, and obtains the Profit of the Lord’s Name. By Guru’s Grace, he receives the wealth of the Lord’s Name, which alone shall go with him, when he departs in the end. || 4 ||
Says Kabeer, listen, O Saints — he shall not take any other wealth with him. When the summons comes from the King, the Lord of the Universe, the mortal departs, leaving behind his wealth and mansions. || 5 || 2 || 15 ||
ਪੰਜਾਬੀ ਵਿਆਖਿਆ (Punjabi Explanation)
(ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।੧।
‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।੧।ਰਹਾਉ।
(ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ । ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।੨।
ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ । ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।੩।
ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ । ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।੪।
ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।੫।੨।੧੫।
Source: SGPC Official; BaniDB · Read Ang 479 in Sri Guru Granth Sahib Ji