ਹੁਕਮਨਾਮਾ ਸਾਹਿਬ

Hukamnama Sahib

Wednesday, 03 June 2026

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ)

Ang 828 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥

jiau bhaavai tiau moh pratipaal ||

ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥

paarabraham paramesar satigur ham baarik tum(h) pitaa kirapaal ||1|| rahaau ||

ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥

moh niragun gun naahee koiee pahuch na saakau tum(h)ree ghaal ||

ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥

tumaree gat mit tum hee jaanahu jeeau pi(n)dd sabh tumaro maal ||1||

ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥

a(n)tarajaamee purakh suaamee anabolat hee jaanahu haal ||

ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

tan man seetal hoi hamaaro naanak prabh jeeau nadhar nihaal ||2||5||121||

English Translation

BILAAVAL, FIFTH MEHL:

If it pleases You, then cherish me. O Supreme Lord God, Transcendent Lord, O True Guru, I am Your child, and You are my Merciful Father. || 1 || Pause ||

I am worthless; I have no virtues at all. I cannot understand Your actions. You alone know Your state and extent. My soul, body and property are all Yours. || 1 ||

You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ ਔਗੁਣਾਂ ਤੋਂ ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀਂ ਜੀਵ ਤੁਹਾਡੇ ਹਾਂ, ਤੁਸੀਂ ਸਾਡੇ ਪਾਲਣਹਾਰ ਪਿਤਾ ਹੋ। ਰਹਾਉ।

ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ। ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵ੍ਹਡਾ ਹੈ- ਇਹ ਗੱਲ ਤੂੰ ਆਪ ਹੀ ਜਾਣਦਾ ਹੈਂ।ਅਸਾਂ ਜੀਵਾਂ ਦਾ ਇਹ ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧।

ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ- ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।

Source: SGPC Official; BaniDB · Read Ang 828 in Sri Guru Granth Sahib Ji

On this day in earlier years

  • Tuesday, 03 June 2025 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Monday, 03 June 2024 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ Ang 725 · Raag Tilang
  • Saturday, 03 June 2023 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Friday, 03 June 2022 ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ Ang 617 · Raag Sorath
  • Thursday, 03 June 2021 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ Ang 713 · Raag Todee
  • Wednesday, 03 June 2020 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath