ਹੁਕਮਨਾਮਾ ਸਾਹਿਬ

Hukamnama Sahib

Saturday, 06 June 2026

ਸ਼ਨਿਚਰਵਾਰ, ੨੩ ਜੇਠ (ਸੰਮਤ ੫੫੮ ਨਾਨਕਸ਼ਾਹੀ)

Ang 957 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੫ ॥

salok mahalaa panjavaa ||

ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥

bheeRahu mokalaiee keeteean sabh rakhe kuTa(n)bai naal ||

ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥

kaaraj aap savaarian so prabh sadhaa sabhaal ||

ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥

prabh maat pitaa ka(n)Th laidhaa lahuRe baalak paal ||

ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥

dhiaal hoe sabh jeea ja(n)tr har naanak nadhar nihaal ||1||

ਮਃ ੫ ॥

mahalaa panjavaa ||

ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥

vin tudh hor j ma(n)ganaa sir dhukhaa kai dhukh ||

ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥

dheh naam sa(n)tokheeaa utarai man kee bhukh ||

ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥

gur van tin hariaa keetiaa naanak kiaa manukh ||2||

ਪਉੜੀ ॥

pauRee ||

ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥

so aaisaa dhaataar manahu na veesarai ||

ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥

ghaRee na muhat chasaa tis bin naa sarai ||

ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥

a(n)tar baahar sa(n)g kiaa ko luk karai ||

ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥

jis pat rakhai aap so bhavajal tarai ||

ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥

bhagat giaanee tapaa jis kirapaa karai ||

ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥

so pooraa paradhaan jis no bal dharai ||

ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥

jiseh jaraae aap soiee ajar jarai ||

ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥

tis hee miliaa sach ma(n)tr gur man dharai ||3||

English Translation

SHALOK, FIFTH MEHL:

He has widened the narrow path for me, and preserved my integrity, along with that of my family. He Himself has arranged and resolved my affairs. I dwell upon that God forever. God is my mother and father; He hugs me close in His embrace, and cherishes me, like His tiny baby. All beings and creatures have become kind and compassionate to me. O Nanak, the Lord has blessed me with His Glance of Grace. || 1 ||

FIFTH MEHL: To ask for any other than You, Lord, is the most miserable of miseries. Please bless me with Your Name, and make me content; may the hunger of my mind be satisfied. The Guru has made the woods and meadows green again. O Nanak, is it any wonder that He blesses human beings as well? || 2 ||

PAUREE: Such is that Great Giver; may I never forget Him from my mind. I cannot survive without Him, for an instant, for a moment, for a second. Inwardly and outwardly, He is with us; how can we hide anything from Him? One whose honor He Himself has preserved, crosses over the terrifying world-ocean. He alone is a devotee, a spiritual teacher, and a disciplined pratictioner of meditation, whom the Lord has so blessed. He alone is perfect and renowned as supreme, whom the Lord has blessed with His power. He alone endures the unendurable, whom the Lord inspires to endure it. And he alone meets the True Lord, within whose mind the Guru’s Mantra is implanted. || 3 ||

ਪੰਜਾਬੀ ਵਿਆਖਿਆ (Punjabi Explanation)

(ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ । ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ । ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।੧।

ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ ।ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।੨।

ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ । ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ ।ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ । ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ । ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ । (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ ।ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ।੩।

Source: SGPC Official; BaniDB · Read Ang 957 in Sri Guru Granth Sahib Ji

On this day in earlier years

  • Friday, 06 June 2025 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Thursday, 06 June 2024 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Tuesday, 06 June 2023 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Monday, 06 June 2022 ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ Ang 565 · Raag Vadhans
  • Sunday, 06 June 2021 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Saturday, 06 June 2020 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 694 · Raag Dhanaasree