ਹੁਕਮਨਾਮਾ ਸਾਹਿਬ

Hukamnama Sahib

Monday, 08 June 2026

ਸੋਮਵਾਰ, ੨੫ ਜੇਠ (ਸੰਮਤ ੫੫੮ ਨਾਨਕਸ਼ਾਹੀ)

Ang 621 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥

jeea ja(n)tr sabh tis ke ke'ee soiee sa(n)t sahaiee ||

ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥

apune sevak kee aape raakhai pooran bhiee baddaiee ||1||

ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥

paarabraham pooraa merai naal ||

ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥

gur poorai pooree sabh raakhee hoe sarab dhiaal ||1|| rahaau ||

ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥

anadhin naanak naam dhiaae jeea praan kaa dhaataa ||

ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥

apune dhaas kau ka(n)Th lai raakhai jiau baarik pit maataa ||2||22||50||

English Translation

SORAT’H, FIFTH MEHL:

All beings and creatures were created by Him; He alone is the support and friend of the Saints. He Himself preserves the honor of His servants; their glorious greatness becomes perfect. || 1 ||

The Perfect Supreme Lord God is always with me. The Perfect Guru has perfectly and totally protected me, and now everyone is kind and compassionate to me. || 1 || Pause ||

Night and day, Nanak meditates on the Naam, the Name of the Lord; He is the Giver of the soul, and the breath of life itself. He hugs His slave close in His loving embrace, like the mother and father hug their child. || 2 || 22 || 50 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ।੧।

ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ।੧।ਰਹਾਉ।

ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ । ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ।੨।੨੨।੫੦।

Source: SGPC Official; BaniDB · Read Ang 621 in Sri Guru Granth Sahib Ji

On this day in earlier years

  • Sunday, 08 June 2025 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Saturday, 08 June 2024 ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ Ang 508 · Raag Gujri
  • Thursday, 08 June 2023 ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ Ang 544 · Raag Bihaagraa
  • Wednesday, 08 June 2022 ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ Ang 807 · Raag Bilaaval
  • Tuesday, 08 June 2021 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Monday, 08 June 2020 ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ Ang 809 · Raag Bilaaval