ਹੁਕਮਨਾਮਾ ਸਾਹਿਬ

Hukamnama Sahib

Wednesday, 17 June 2026

ਬੁੱਧਵਾਰ, ੩ ਹਾੜ (ਸੰਮਤ ੫੫੮ ਨਾਨਕਸ਼ਾਹੀ)

Ang 626 · Raag Sorath · Guru Arjan Dev Ji

Reading: Permalink

🔊 Listen to the Hukamnama Sahib (SGPC)

🎙️ Katha (Punjabi explanation) (SGPC)

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਤਾਪੁ ਗਵਾਇਆ ਗੁਰਿ ਪੂਰੇ ॥

taap gavaiaa gur poore ||

ਵਾਜੇ ਅਨਹਦ ਤੂਰੇ ॥

vaaje anahadh toore ||

ਸਰਬ ਕਲਿਆਣ ਪ੍ਰਭਿ ਕੀਨੇ ॥

sarab kaliaan prabh keene ||

ਕਰਿ ਕਿਰਪਾ ਆਪਿ ਦੀਨੇ ॥੧॥

kar kirapaa aap dheene ||1||

ਬੇਦਨ ਸਤਿਗੁਰਿ ਆਪਿ ਗਵਾਈ ॥

bedhan satigur aap gavaiee ||

ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥

sikh sa(n)t sabh sarase hoe har har naam dhiaaiee || rahaau ||

ਜੋ ਮੰਗਹਿ ਸੋ ਲੇਵਹਿ ॥

jo ma(n)geh so leveh ||

ਪ੍ਰਭ ਅਪਣਿਆ ਸੰਤਾ ਦੇਵਹਿ ॥

prabh apaniaa sa(n)taa dheveh ||

ਹਰਿ ਗੋਵਿਦੁ ਪ੍ਰਭਿ ਰਾਖਿਆ ॥

har govidh prabh raakhiaa ||

ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

jan naanak saach subhaakhiaa ||2||6||70||

English Translation

SORAT’H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 ||

The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause ||

They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

ਪੰਜਾਬੀ ਵਿਆਖਿਆ (Punjabi Explanation)

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।

ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।

ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

Source: SGPC Official; BaniDB · Read Ang 626 in Sri Guru Granth Sahib Ji

On this day in earlier years

  • Tuesday, 17 June 2025 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Monday, 17 June 2024 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Saturday, 17 June 2023 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Friday, 17 June 2022 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Thursday, 17 June 2021 ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ Ang 620 · Raag Sorath
  • Wednesday, 17 June 2020 ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ Ang 729 · Raag Soohee