ਹੁਕਮਨਾਮਾ ਸਾਹਿਬ

Hukamnama Sahib

Thursday, 25 June 2026

ਵੀਰਵਾਰ, ੧੧ ਹਾੜ (ਸੰਮਤ ੫੫੮ ਨਾਨਕਸ਼ਾਹੀ)

Ang 680 · Raag Dhanaasree · Guru Arjan Dev Ji

Reading: Permalink

🔊 Listen to the Hukamnama Sahib (SGPC)

🎙️ Katha (Punjabi explanation) (SGPC)

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh ddahakaavai oh a(n)tarajaamee jaanai ||

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat dhoor tumeh prabh ner ||

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

aut taakai ut te ut pekhai aavai lobhee fer || rahaau ||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tuTai naahee man bharamaa tab lag mukat na koiee ||

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kahu naanak dhiaal suaamee sa(n)t bhagat jan soiee ||2||5||36||

English Translation

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 ||

They believe that You are far away, but You, O God, are near at hand. Looking around, this way and that, the greedy people come and go. || Pause ||

As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Source: SGPC Official; BaniDB · Read Ang 680 in Sri Guru Granth Sahib Ji

On this day in earlier years

  • Wednesday, 25 June 2025 ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ Ang 826 · Raag Bilaaval
  • Tuesday, 25 June 2024 ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ Ang 856 · Raag Bilaaval
  • Sunday, 25 June 2023 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Saturday, 25 June 2022 ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ Ang 611 · Raag Sorath
  • Friday, 25 June 2021 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Thursday, 25 June 2020 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 761 · Raag Soohee