ਹੁਕਮਨਾਮਾ ਸਾਹਿਬ

Hukamnama Sahib

Wednesday, 29 July 2026

ਬੁੱਧਵਾਰ, ੧੪ ਸਾਵਣ (ਸੰਮਤ ੫੫੮ ਨਾਨਕਸ਼ਾਹੀ)

Ang 855 · Raag Bilaaval · Bhagat Kabeer Ji

Reading: Permalink

🔊 Listen to the Hukamnama Sahib (SGPC)

🎙️ Katha (Punjabi explanation) (SGPC)

ਗੁਰਮੁਖੀ (Gurmukhi)

ਬਿਲਾਵਲੁ ॥

bilaaval ||

ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥

bidhiaa na parau baadh nahee jaanau ||

ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥

har gun kathat sunat bauraano ||1||

ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥

mere baabaa mai bauraa sabh khalak saiaanee mai bauraa ||

ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥

mai bigario bigarai mat aauraa ||1|| rahaau ||

ਆਪਿ ਨ ਬਉਰਾ ਰਾਮ ਕੀਓ ਬਉਰਾ ॥

aap na bauraa raam keeo bauraa ||

ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥

satigur jaar gio bhram moraa ||2||

ਮੈ ਬਿਗਰੇ ਅਪਨੀ ਮਤਿ ਖੋਈ ॥

mai bigare apanee mat khoiee ||

ਮੇਰੇ ਭਰਮਿ ਭੂਲਉ ਮਤਿ ਕੋਈ ॥੩॥

mere bharam bhoolau mat koiee ||3||

ਸੋ ਬਉਰਾ ਜੋ ਆਪੁ ਨ ਪਛਾਨੈ ॥

so bauraa jo aap na pachhaanai ||

ਆਪੁ ਪਛਾਨੈ ਤ ਏਕੈ ਜਾਨੈ ॥੪॥

aap pachhaanai ta ekai jaanai ||4||

ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥

abeh na maataa su kabahu na maataa ||

ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥

keh kabeer raamai ra(n)g raataa ||5||2||

English Translation

BILAAVAL:

I do not read books of knowledge, and I do not understand the debates. I have gone insane, chanting and hearing the Glorious Praises of the Lord. || 1 ||

O my father, I have gone insane; the whole world is sane, and I am insane. I am spoiled; let no one else be spoiled like me. || 1 || Pause ||

I have not made myself go insane — the Lord made me go insane. The True Guru has burnt away my doubt. || 2 ||

I am spoiled; I have lost my intellect. Let no one go astray in doubt like me. || 3 ||

He alone is insane, who does not understand himself. When he understands himself, then he knows the One Lord. || 4 ||

One who is not intoxicated with the Lord now, shall never be intoxicated. Says Kabeer, I am imbued with the Lord’s Love. || 5 || 2 ||

ਪੰਜਾਬੀ ਵਿਆਖਿਆ (Punjabi Explanation)

(ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।੧।

ਹੇ ਪਿਆਰੇ ਸੱਜਣ! (ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ । ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ । (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ), (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।੧।ਰਹਾਉ।

ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ।੨।

(ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ।੩।

(ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ । ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ।੪।

ਕਬੀਰ ਆਖਦਾ ਹੈ—ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ)।੫।੨।

Source: SGPC Official; BaniDB · Read Ang 855 in Sri Guru Granth Sahib Ji

On this day in earlier years

  • Tuesday, 29 July 2025 ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ Ang 596 · Raag Sorath
  • Monday, 29 July 2024 ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ Ang 900 · Raag Raamkalee
  • Saturday, 29 July 2023 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Friday, 29 July 2022 ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ Ang 603 · Raag Sorath
  • Thursday, 29 July 2021 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree
  • Wednesday, 29 July 2020 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ Ang 717 · Raag Todee