ਹੁਕਮਨਾਮਾ ਸਾਹਿਬ

Hukamnama Sahib

Tuesday, 04 August 2026

ਮੰਗਲਵਾਰ, ੨੦ ਸਾਵਣ (ਸੰਮਤ ੫੫੮ ਨਾਨਕਸ਼ਾਹੀ)

Ang 740 · Raag Soohee · Guru Arjan Dev Ji

Reading: Permalink

🔊 Listen to the Hukamnama Sahib (SGPC)

🎙️ Katha (Punjabi explanation) (SGPC)

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

gur kai bachan ridhai dhiaan dhaaree ||

ਰਸਨਾ ਜਾਪੁ ਜਪਉ ਬਨਵਾਰੀ ॥੧॥

rasanaa jaap japau banavaaree ||1||

ਸਫਲ ਮੂਰਤਿ ਦਰਸਨ ਬਲਿਹਾਰੀ ॥

safal moorat dharasan balihaaree ||

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

charan kamal man praan adhaaree ||1|| rahaau ||

ਸਾਧਸੰਗਿ ਜਨਮ ਮਰਣ ਨਿਵਾਰੀ ॥

saadhasa(n)g janam maran nivaaree ||

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

a(n)mirat kathaa sun karan adhaaree ||2||

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

kaam karodh lobh moh tajaaree ||

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

dhiraR naam dhaan isanaan suchaaree ||3||

ਕਹੁ ਨਾਨਕ ਇਹੁ ਤਤੁ ਬੀਚਾਰੀ ॥

kahu naanak ih tat beechaaree ||

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

raam naam jap paar utaaree ||4||12||18||

English Translation

SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 ||

The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause ||

In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 ||

I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 ||

Says Nanak, I have contemplated this essence of reality; chanting the Name of the Lord, I am carried across. || 4 || 12 || 18 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।

ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

Source: SGPC Official; BaniDB · Read Ang 740 in Sri Guru Granth Sahib Ji

On this day in earlier years

  • Monday, 04 August 2025 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ Ang 584 · Raag Vadhans
  • Sunday, 04 August 2024 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Friday, 04 August 2023 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Thursday, 04 August 2022 ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ Ang 551 · Raag Bihaagraa
  • Wednesday, 04 August 2021 ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ Ang 773 · Raag Soohee
  • Tuesday, 04 August 2020 ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ Ang 729 · Raag Soohee