ਹੁਕਮਨਾਮਾ ਸਾਹਿਬ

Hukamnama Sahib

Tuesday, 25 August 2026

ਮੰਗਲਵਾਰ, ੯ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

Ang 618 · Raag Sorath · Guru Arjan Dev Ji

Reading: Permalink

🔊 Listen to the Hukamnama Sahib (SGPC)

🎙️ Katha (Punjabi explanation) (SGPC)

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥

a(n)tar kee gat tum hee jaanee tujh hee paeh nibero ||

ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥

bakhas laih saahib prabh apane laakh khate kar fero ||1||

ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥

prabh jee too mero Thaakur nero ||

ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥

har charan saran moh chero ||1|| rahaau ||

ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥

besumaar bea(n)t suaamee uoocho gunee gahero ||

ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

kaaT silak keeno apuno dhaasaro tau naanak kahaa nihoro ||2||7||35||

English Translation

SORAT’H, FIFTH MEHL:

Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 ||

O my Dear Lord God Master, You are always near me. O Lord, please bless Your disciple with the shelter of Your feet. || 1 || Pause ||

Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ । ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ । ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧।

ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ । ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।

ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ । ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।

Source: SGPC Official; BaniDB · Read Ang 618 in Sri Guru Granth Sahib Ji

On this day in earlier years

  • Monday, 25 August 2025 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Sunday, 25 August 2024 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Friday, 25 August 2023 ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ Ang 497 · Raag Gujri
  • Thursday, 25 August 2022 ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ Ang 468 · Raag Aasaa
  • Wednesday, 25 August 2021 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Tuesday, 25 August 2020 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath