ਹੁਕਮਨਾਮਾ ਸਾਹਿਬ
Hukamnama Sahib
Wednesday, 07 October 2026
ਬੁੱਧਵਾਰ, ੨੧ ਅੱਸੂ (ਸੰਮਤ ੫੫੮ ਨਾਨਕਸ਼ਾਹੀ)
Ang 956 · Raag Raamkalee · Guru Amar Daas Ji
🔊 Listen to the Hukamnama Sahib (SGPC)
🎙️ Katha (Punjabi explanation) (SGPC)
ਗੁਰਮੁਖੀ (Gurmukhi)
ਸਲੋਕ ਮਃ ੩ ॥
salok mahalaa teejaa ||
ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥
aasaa a(n)dhar sabh ko koi niraasaa hoi ||
ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥
naanak jo mar jeeviaa sahilaa aaiaa soi ||1||
ਮਃ ੩ ॥
mahalaa teejaa ||
ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥
naa kichh aasaa hath hai keau niraasaa hoi ||
ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥
kiaa kare eh bapuRee jaa(n) bhuolaae soi ||2||
ਪਉੜੀ ॥
pauRee ||
ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥
dhirag jeevan sa(n)saar sache naam bin ||
ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥
prabh dhaataa dhaataar nihachal eh dhan ||
ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥
saas saas aaraadhe niramal soi jan ||
ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥
a(n)tarajaamee agam rasanaa ek bhan ||
ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
rav rahiaa sarabat naanak bal jaiee ||20||
English Translation
SHALOK, THIRD MEHL:
Everyone is filled with hope; hardly anyone is free of hope. O Nanak, blessed is the birth of one, who remains dead while yet alive. || 1 ||
THIRD MEHL: Nothing is in the hands of hope. How can one become free of hope? What can this poor being do? The Lord Himself creates confusion. || 2 ||
PAUREE: Cursed is the life in this world, without the True Name. God is the Great Giver of givers. His wealth is permanent and unchanging. That humble being is immaculate, who worships the Lord with each and every breath. With your tongue, vibrate the One Inaccessible Lord, the Inner-knower, the Searcher of hearts. He is all-pervading everywhere. Nanak is a sacrifice to Him. || 20 ||
ਪੰਜਾਬੀ ਵਿਆਖਿਆ (Punjabi Explanation)
ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ), ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ । ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।੧।
‘ਆਸਾ’ ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ ‘ਆਸਾ’ ਤੋਂ ਨਹੀਂ ਬਚ ਸਕਦਾ । ਇਹ ਵਿਚਾਰੀ ‘ਆਸਾ’ ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।੨।
ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ । ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ । ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ । (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ । ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ।੨੦।
Source: SGPC Official; BaniDB · Read Ang 956 in Sri Guru Granth Sahib Ji