ਹੁਕਮਨਾਮਾ ਸਾਹਿਬ

Hukamnama Sahib

Saturday, 31 October 2026

ਸ਼ਨਿਚਰਵਾਰ, ੧੫ ਕੱਤਕ (ਸੰਮਤ ੫੫੮ ਨਾਨਕਸ਼ਾਹੀ)

Ang 676

Reading: Permalink

🔊 Listen to the Hukamnama Sahib (SGPC)

ਗੁਰਮੁਖੀ (Gurmukhi)

ਧਨਾਸਰੀ ਮਹਲਾ ੫॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥ ੧ ॥

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥ ੨ ॥

ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥

ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥ ੩ ॥ ੩ ॥ ੨੧ ॥

English Translation

DHANAASAREE, FIFTH MEHL:

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 ||

For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause ||

Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 ||

O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।

ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

Source: SGPC Official · Read Ang 676 in Sri Guru Granth Sahib Ji

On this day in earlier years

  • Friday, 31 October 2025 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Thursday, 31 October 2024 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ Ang 584 · Raag Vadhans
  • Tuesday, 31 October 2023 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Monday, 31 October 2022 ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ Ang 591 · Raag Vadhans
  • Sunday, 31 October 2021 ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ Ang 594 · Raag Vadhans
  • Saturday, 31 October 2020 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree