ਹੁਕਮਨਾਮਾ ਸਾਹਿਬ

Hukamnama Sahib

Sunday, 01 November 2026

ਐਤਵਾਰ, ੧੬ ਕੱਤਕ (ਸੰਮਤ ੫੫੮ ਨਾਨਕਸ਼ਾਹੀ)

Ang 684

Reading: Permalink

🔊 Listen to the Hukamnama Sahib (SGPC)

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

ਮਨਿ ਤਨਿ ਰਸਨਾ ਨਾਮੁ ਧਿਆਇਆ ॥ ੧ ॥

ਜੀਵਨਾ ਹਰਿ ਜੀਵਨਾ ॥

ਜੀਵਨੁ ਹਰਿ ਜਪਿ ਸਾਧਸੰਗਿ ॥ ੧ ॥ ਰਹਾਉ ॥

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥ ੨ ॥

ਹਸਤੀ ਰਥ ਅਸੁ ਅਸਵਾਰੀ ॥

ਹਰਿ ਕਾ ਮਾਰਗੁ ਰਿਦੈ ਨਿਹਾਰੀ ॥ ੩ ॥

ਮਨ ਤਨ ਅੰਤਰਿ ਚਰਨ ਧਿਆਇਆ ॥

ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥ ੪ ॥ ੨ ॥ ੫੬ ॥

English Translation

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 ||

Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause ||

He is dressed in robes of all sorts, if he sings the Kirtan of the Lord’s Glorious Praises, day and night. || 2 ||

He rides upon elephants, chariots and horses, if he sees the Lord’s Path within his own heart. || 3 ||

Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ)।੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Source: SGPC Official · Read Ang 684 in Sri Guru Granth Sahib Ji

On this day in earlier years

  • Saturday, 01 November 2025 ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ Ang 800 · Raag Bilaaval
  • Friday, 01 November 2024 ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ Ang 619 · Raag Sorath
  • Wednesday, 01 November 2023 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550 · Raag Bihaagraa
  • Tuesday, 01 November 2022 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath
  • Monday, 01 November 2021 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath
  • Sunday, 01 November 2020 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ Ang 614 · Raag Sorath