ਹੁਕਮਨਾਮਾ ਸਾਹਿਬ

Hukamnama Sahib

Wednesday, 11 November 2026

ਬੁੱਧਵਾਰ, ੨੬ ਕੱਤਕ (ਸੰਮਤ ੫੫੮ ਨਾਨਕਸ਼ਾਹੀ)

Ang 680

Reading: Permalink

🔊 Listen to the Hukamnama Sahib (SGPC)

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥ ੧ ॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥ ੨ ॥ ੫ ॥ ੩੬ ॥

English Translation

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 ||

They believe that You are far away, but You, O God, are near at hand. Looking around, this way and that, the greedy people come and go. || Pause ||

As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Source: SGPC Official · Read Ang 680 in Sri Guru Granth Sahib Ji

On this day in earlier years

  • Tuesday, 11 November 2025 ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ Ang 619 · Raag Sorath
  • Monday, 11 November 2024 ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ Ang 596 · Raag Sorath
  • Saturday, 11 November 2023 ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ Ang 501 · Raag Gujri
  • Friday, 11 November 2022 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Thursday, 11 November 2021 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Wednesday, 11 November 2020 ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Ang 713 · Raag Todee